03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੁਲਿਸ ਵਲੋਂ ਬੱਸ ਸਟੈਂਡਾਂ ’ਤੇ ਵਿਸ਼ੇਸ਼ ਚੈਕਿੰਗ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਹਰਮਹਿੰਦਰ ਪਾਲ)-‘ਗੈਂਗਸਟਰਾਂ ’ਤੇ ਵਾਰ’ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਭਰ ਦੇ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਅਭਿਆਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਸਥਿਤ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚਲਾਇਆ ਗਿਆ। ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਜਸਪਾਲ ਸਿੰਘ ਡੀ.ਐੱਸ.ਪੀ. (ਮਲੋਟ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ) ਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਵੀਜ਼ਨ ਦੇ ਬੱਸ ਸਟੈਂਡਾਂ ’ਤੇ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਭਿਆਨ ਵਿਚ 150 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਇਸ ਮੌਕੇ ਬੱਸ ਸਟੈਂਡਾਂ ’ਤੇ ਸ਼ੱਕੀ ਵਿਅਕਤੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ, ਪੀ.ਏ.ਆਈ.ਐੱਸ. ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ, ਵਾਹਨ ਐਪ ਰਾਹੀਂ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ, ਐਂਟੀ-ਸਾਬੋਟਾਜ਼ ਟੀਮਾਂ ਵਲੋਂ ਬੱਸ ਸਟੈਂਡ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਤਲਾਸ਼ੀ ਕੀਤੀ ਗਈ, ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸੰਬੰਧੀ ਜਾਗਰੂਕ ਕੀਤਾ ਗਿਆ। ਐੱਸ.ਐੱਸ.ਪੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਰਚ ਆਪ੍ਰੇਸ਼ਨ ਨਿਯਮਤ ਤੌਰ ’ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅੰਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਭੀੜਭਾੜ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨਾਲ ਅਪਰਾਧਿਕ ਤੱਤਾਂ ਵਿਚ ਡਰ ਪੈਦਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 10ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਦਸਤ ਰੋਕੂ ਮੁਹਿੰਮ ਬਾਰੇ ਜਾਗਰੂਕ ਕੀਤਾ
Ad Position 24
No active advertisement