03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਤਾਲਮੇਲ ਕਮੇਟੀ ਦੇ ਐਕਸ਼ਨ ’ਚ ਮੁਲਾਜ਼ਮਾਂ ਨੇ ਕੀਤੀ ਸ਼ਮੂਲੀਅਤ, 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਐਲਾਨ

Ad Position 21
No active advertisement
ਅਜੀਤ ਡੈਸਕ 18-07-2026
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਦੀ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 17 ਜੁਲਾਈ ਦੇ ਪੱਤਰ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਵਿਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸੰਬੰਧਿਤ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਪੀ.ਡਬਲਿਊ.ਡੀ. ਪੈਨਸ਼ਨਰ ਯੂਨੀਅਨ ਦੇ ਆਗੂ ਸੁਰਜੀਤ ਗਿੱਲ ਪੰਜਾਬ ਪ੍ਰਧਾਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਪਵਨ ਕੁਮਾਰ ਅਤੇ ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਓਮਕਾਰ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਵਾਅਦਿਆਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਕੱਚੇ ਮੁਲਾਜ਼ਮ ਪੱਕੇ ਕਰਨ, ਰਹਿੰਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਇਆ ਜਾਰੀ ਕਰਨ, ਪੈਨਸ਼ਨਰਾਂ ਲਈ ਤਨਖ਼ਾਹ ਕਮਿਸ਼ਨ 2.59 ਗੁਣਾਂਕ ਦੀਆਂ ਮੰਗਾਂ ਜਾਇਜ਼ ਤੇ ਹੱਕੀ ਮੰਗਾਂ ਹਨ। ਇਨ੍ਹਾਂ ਮੰਗਾਂ ਦੀ ਪ੍ਰਾਪਤੀ ਤੱਕ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਦੇ ਰਾਹ ’ਤੇ ਹੀ ਰਹਿਣਗੇ। ਇਸੇ ਲੜੀ ਤਹਿਤ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜੋਗਿੰਦਰ ਸਿੰਘ ਸਮਾਘ, ਮਨਦੀਪ ਸਿੰਘ, ਪਵਨ ਚੌਧਰੀ, ਸੰਦੀਪ ਸਿੰਘ, ਬਹਾਦਰ ਸਿੰਘ, ਮੈਂਗਲ ਸਿੰਘ, ਬਲਵਿੰਦਰ ਸਿੰਘ ਮੱਖਣ ਸਿੰਘ ਜੱਸੜ, ਰਮੇਸ਼ ਕੁਮਾਰ ਅਤੇ ਮਿੰਦਾ ਸਿੰਘ ਨੇ ਐਲਾਨ ਕੀਤਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਉਨ੍ਹਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਦੀ ਸੰਪੂਰਨਤਾ ’ਤੇ ਸਮਾਗਮ ਕਰਵਾਇਆ
Ad Position 24
No active advertisement