ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਐਲਾਨ ਪ੍ਰੋਗਰਾਮ ਅਨੁਸਾਰ ਮੁਲਾਜ਼ਮ ਆਗੂਆਂ ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਮਨੋਹਰ ਲਾਲ ਸ਼ਰਮਾ, ਜੋਗਿੰਦਰ ਸਿੰਘ ਮੱਲਣ, ਅੰਗਰੇਜ਼ ਸਿੰਘ, ਖੁਸ਼ਕਰਨਜੀਤ ਸਿੰਘ, ਦੀਪਕ ਕੁਮਾਰ, ਪਰਮਿੰਦਰ ਸਿੰਘ ਖੋਖਰ ਤੇ ਕਰਮਜੀਤ ਸ਼ਰਮਾ ਦੀ ਅਗਵਾਈ ਵਿਚ ਡੀ.ਸੀ. ਦਫਤਰ ਸ੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਇਕੱਤਰ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਮੁਲਾਜ਼ਮਾਂ ਆਗੂਆਂ ਨੇ ਰੋਸ ਜ਼ਾਹਿਰ ਕੀਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲ-ਮਟੋਲ ਤੇ ਵਾਅਦਿਆਂ ਤੋਂ ਮੁਕਰਨ ਦੀ ਨੀਤੀ ’ਤੇ ਚੱਲ ਰਹੀ ਹੈ। ਇਸ ਸਮੇਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਰ ਦੇ ਮੁਲਾਜ਼ਮ ਮਹਾਂ ਰੈਲੀ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ, ਹਰਜੀਤ ਸਿੰਘ, ਡਾ. ਅਮਨਦੀਪ ਸਿੰਘ, ਗੋਬਿੰਦ ਸਿੰਘ ਛਾਬੜਾ, ਹਰਭਗਵਾਨ, ਮੁਖ਼ਤਿਆਰ ਸਿੰਘ ਬੇਦੀ, ਹਰਜੀਤ ਸਿੰਘ ਗੂੜ੍ਹੀਸੰਘਰ, ਇੰਦਰਪਾਲ ਸਿੰਘ, ਦਰਸ਼ਨ ਸਿੰਘ ਕਪੂਰ, ਅਮਰਜੀਤ ਸ਼ਰਮਾ, ਹਰਦੇਵ ਸਿੰਘ, ਕੁਲਬੀਰ ਸਿੰਘ, ਪ੍ਰਿੰਸੀਪਲ ਜਸਵੰਤ ਸਿੰਘ, ਬਸੰਤ ਸਿੰਘ ਅਮਰਜੀਤ ਪਾਲ, ਇੰਦਰ ਸਿੰਘ, ਬਲਵੰਤ ਸਿੰਘ ਅਟਵਾਲ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।