05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰੇ-ਦਰਸ਼ਨ ਸਿੰਘ ਢਿੱਲਵਾਂ

Ad Position 21
No active advertisement
ਅਜੀਤ ਡੈਸਕ 19-07-2026

ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਕਰੀਬ 12-13 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਦੇ ਕਾਰਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸ਼ਹਿਰ ਦੇ ਮੁੱਖ ਰਸਤਿਆਂ ’ਤੇ ਗੰਦਗੀ ਦੇ ਢੇਰ ਲੱਗੇ ਪਏ ਹਨ ਤੇ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਨ੍ਹਾਂ ਸਫ਼ਾਈ ਸੇਵਕਾਂ ਦੇ ਸਮਰਥਨ ਵਿਚ ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਪਹੁੰਚੇ ਅਤੇ ਉਨ੍ਹਾਂ ਮਾਨ ਸਰਕਾਰ ’ਤੇ ਵਰ੍ਹਦਿਆ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਹਰ ਵਰਗ ਨੂੰ ਬਣਦਾ ਹੱਕ ਦਿੱਤਾ ਜਾਵੇਗਾ ਪ੍ਰੰਤੂ ਪੰਜਾਬ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਤੇ ਥੱਕ ਚੁੱਕਿਆ ਹੈ ਕਿਉਂਕਿ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ ਤੇ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਹੱਕ ਦੇਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ ਉਲਟਾ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਡੰਡੇ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰੇ ਤਾਂ ਜੋ ਕਿ ਸ਼ਹਿਰਾਂ ਦਾ ਵਿਗੜ ਰਿਹਾ ਵਾਤਾਵਰਨ ਸ਼ੁੱਧ ਹੋ ਸਕੇ ਤੇ ਲੋਕ ਬਿਮਾਰੀਆਂ ਤੋਂ ਬਚ ਸਕਣ। ਇਸ ਮੌਕੇ ਜਗਜੀਤ ਸਿੰਘ ਪ੍ਰਧਾਨ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਸੱਤਾ ਭਾਊ ਕਾਸਮ ਭੱਟੀ, ਸਾਬਕਾ ਸਰਪੰਚ ਜਸਵੰਤ ਸਿੰਘ ਗੋਰਾ ਰੋੜੀਕਪੂਰਾ ਅਤੇ ਸਫ਼ਾਈ ਸੇਵਕ ਜਥੇਬੰਦੀ ਦੇ ਆਗੂ ਤੇ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਦੇ ਧਰਨੇ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Ad Position 24
No active advertisement