05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਕੀਲਾਂ ਨੇ ਚੈਂਬਰਾਂ ਨੂੰ ਤਾਲੇ ਲਗਾਏ, ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 19-07-2026
ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫ਼ਰੀਦਕੋਟ ਦਾ ਸੰਘਰਸ਼ ਲਗਾਤਾਰ 12ਵੇਂ ਵੀ ਜਾਰੀ ਹੈ। ਅੱਜ ਵਕੀਲਾਂ ਨੇ ਕੋਰਟ ਕੰਪਲੈਕਸ ਵਿਚ ਵਕੀਲਾਂ ਦੇ ਦਫ਼ਤਰਾਂ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਤਾਲੇ ਲਗਾ ਕੇ ਬੰਦ ਕਰ ਦਿੱਤਾ। ਬਾਰ ਐਸੋਸੀਏਸ਼ਨ ਦੇ ਬੈਨਰ ਹੇਠ ਵੱਡੀ ਗਿਣਤੀ ਵਿਚ ਵਕੀਲ ਧਰਨੇ ’ਤੇ ਬੈਠੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਦੁਹਰਾਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨੇ ਕਿਹਾ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਵਲੋਂ ਲਾਗੂ ਕੀਤਾ ਗਿਆ ਇਹ ਸਿਸਟਮ ਵਕੀਲਾਂ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਕਾਰਨ ਆਮ ਅਤੇ ਨੌਜਵਾਨ ਵਕੀਲਾਂ ਕੋਲ ਆਉਣ ਵਾਲੇ ਕੇਸਾਂ ਦੀ ਗਿਣਤੀ ਵਿਚ ਭਾਰੀ ਕਮੀ ਆਈ ਹੈ, ਜਿਸ ਨਾਲ ਉਨ੍ਹਾਂ ਦੇ ਰੁਜ਼ਗਾਰ ਅਤੇ ਆਜੀਵਿਕਾ ’ਤੇ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਇਸ ਮੌਕੇ ਐਡਵੋਕੇਟ ਸਰਨਾਮ ਸਿੰਘ ਸੰਧੂ, ਮੀਤ ਪ੍ਰਧਾਨ ਬਾਰ ਐਸੋਸੀਏਸ਼ਨ ਵਿਪਨ ਤਾਇਲ, ਬਾਰ ਦੇ ਸਕੱਤਰ ਸਿਮਰ ਵਿਜੈ ਸਿੰਘ ਵਰਮਾ, ਐਡਵੋਕੇਟ ਸੁਨੀਲ ਚਾਵਲਾ, ਗੁਰਪਾਲ ਸ਼ੈਂਪੀ ਸੰਧੂ, ਜੀਵਨ ਜੋਤ ਕੌਰ, ਜੋਗਿੰਦਰ ਸਿੰਘ ਬਰਾੜ, ਜਤਿੰਦਰ ਮੜ੍ਹੀਆ, ਮਹੀਪ ਇੰਦਰ ਸਿੰਘ ਸੇਖੋਂ, ਅਜੀਤਪਾਲ ਸਿੰਘ ਭਾਂਗਰ, ਵਿਕਾਸ ਟੰਡਨ, ਬਲੌਰ ਸਿੰਘ ਸਰਾਂ, ਜਸਵਿੰਦਰ ਕੌਰ ਸਰਾਂ, ਕਿਰਨਦੀਪ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਕੀਲਾਂ ਨੇ ਕਿਹਾ ਕਿ ਲੀਗਲ ਏਡ ਦੇ ਨਾਂਅ ’ਤੇ ਚੁਣਿੰਦੇ ਕੌਂਸਲ ਨਿਯੁਕਤ ਕਰਨ ਦੀ ਪ੍ਰਕਿਰਿਆ ਦਾ ਪੂਰੇ ਪੰਜਾਬ ਵਿਚ ਵਿਰੋਧ ਹੋ ਰਿਹਾ ਹੈ ਅਤੇ ਫ਼ਰੀਦਕੋਟ ਬਾਰ ਐਸੋਸੀਏਸ਼ਨ ਵੀ ਇਸ ਪ੍ਰਣਾਲੀ ਨੂੰ ਤੁਰੰਤ ਖ਼ਤਮ ਕਰਨ ਦੀ ਮੰਗ ਕਰ ਰਹੀ ਹੈ। ਧਰਨੇ ਕਾਰਨ ਅਦਾਲਤੀ ਕੰਮਕਾਜ ਪ੍ਰਭਾਵਿਤ ਰਿਹਾ ਹੈ। ਦੂਰ ਦੁਰਾਡੇ ਤੋਂ ਆਪਣੇ ਕੇਸਾਂ ਦੀ ਸੁਣਵਾਈ ਲਈ ਆਏ ਕਈ ਮੁਕੱਦਮੇਬਾਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਮੂਹ ਸੀਨੀਅਰ, ਜੂਨੀਅਰ ਵਕੀਲ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24
No active advertisement