05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ੍ਰੀ ਮੁਕਤਸਰ ਸਾਹਿਬ ਵਿਖੇ ਪਾਵਰਕਾਮ ਪੱਛਮ ਜ਼ੋਨ ਦੇ ਕੰਪਿਊਟਰ ਆਪ੍ਰੇਟਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-07-2026
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹਲਕਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਛਮ ਜ਼ੋਨ ਬਠਿੰਡਾ ਦੇ ਕੰਪਿਊਟਰ ਆਪ੍ਰੇਟਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਪੱਛਮ ਜ਼ੋਨ ਬਠਿੰਡਾ ਅਧੀਨ ਪੈਂਦੇ ਸਾਰੇ ਸਰਕਲ ਦਫਫ਼ਰਾਂ ਦੇ ਕੰਪਿਊਟਰ ਆਪ੍ਰੇਟਰਾਂ ਵਲੋਂ ਅਗਲੇ ਸੰਘਰਸ਼ ਪ੍ਰੋਗਰਾਮ ਦੀ ਵਿਉਂਤਬੰਦੀ ਕੀਤੀ ਗਈ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਊਟਸੋਰਸ ਕਾਮਿਆਂ ਨੂੰ ਸਿੱਧਾ ਮਹਿਕਮੇ ਵਿਚ ਮਰਜ਼ ਕਰਨ ਦੀ ਪਾਲਿਸੀ/ਆਰਡੀਨੈਂਸ ਵਿਚ ਕੰਪਿਊਟਰ ਆਪ੍ਰੇਟਰਾਂ ਨੂੰ ਸ਼ਾਮਿਲ ਨਾ ਕਰਨ ਸੰਬੰਧੀ ਅਗਲੇ ਸੰਘਰਸ਼ ਬਾਰੇ ਪ੍ਰੇਰਿਆ ਗਿਆ ਅਤੇ ਸਾਥੀਆਂ ਵਲੋਂ ਪੂਰਨ ਹਮਾਇਤ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਪਾਵਰਕਾਮ/ਟਰਾਂਸਕੋ ਦੀ ਮੈਨੇਜਮੈਂਟ ਕੰਪਿਊਟਰ ਆਪ੍ਰੇਟਰਾਂ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਤਾਂ ਆਉਣ ਵਾਲੇ ਸਮੇਂ ਵਿਚ ਵੱਡੀ ਗਿਣਤੀ ’ਚ ਕੰਪਿਊਟਰ ਆਪ੍ਰੇਟਰਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ 22 ਜੁਲਾਈ ਨੂੰ ਪਟਿਆਲਾ ਮੁੱਖ ਦਫ਼ਤਰ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਜੇਕਰ 22 ਜੁਲਾਈ ਨੂੰ ਮੰਗਾਂ ਦਾ ਹੱਲ ਨਾ ਕੀਤਾ ਗਿਆ, ਤਾਂ ਉਸ ਤੋਂ ਬਾਅਦ ਕਿਸੇ ਵੀ ਸਮੇਂ ਮੁਕੰਮਲ ਕੰਮ ਜਾਮ ਕੀਤਾ ਜਾਵੇਗ। ਮੀਟਿੰਗ ਵਿਚ ਪੱਛਮ ਜ਼ੋਨ ਬਠਿੰਡਾ ਅਧੀਨ ਆਉਂਦੇ ਹਲਕਾ ਦਫ਼ਤਰ ਫ਼ਰੀਦਕੋਟ, ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਥੀਆਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਬੁਲਾਰੇ ਭੁਪਿੰਦਰ ਸਿੰਘ (ਬਾਦਲ), ਦੀਪਕ ਕੁਮਾਰ ਤੇ ਰਾਜੀਵ ਕੁਮਾਰ (ਮਲੋਟ), ਨਿਤਿਨ (ਅਬੋਹਰ), ਮਨਜੀਤ ਸਿੰਘ ਤੇ ਰਾਜੇਸ਼ ਕੁਮਾਰ (ਜਲਾਲਾਬਾਦ), ਪ੍ਰਭਜੋਤ ਕੌਰ (ਫ਼ਿਰੋਜ਼ਪੁਰ), ਨਿਸ਼ੀ ਰਾਣੀ (ਸ੍ਰੀ ਮੁਕਤਸਰ ਸਾਹਿਬ) ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਵੱਡਾ ਸਿੱਖਿਆ ਸੰਕਟ ਜਨਮ ਸਰਟੀਫ਼ਿਕੇਟਾਂ ’ਚ ਨਾਂਅ ਨਾ ਹੋਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦੇ ਦਾਖ਼ਲੇ ਰੁਕੇ ਅਗਲੀ ਖ਼ਬਰ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ, ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇ...
Ad Position 24
No active advertisement