06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕੁਲਵੰਤ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 19-07-2026
ਫ਼ਰੀਦਕੋਟ, 18 ਜਲਾਈ (ਸਟਾਫ਼ ਰਿਪੋਰਟਰ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮਕੇ ਸੂਬਾ ਪ੍ਰਧਾਨ ਬੀਕੇਯੂ ਬਹਿਰਾਮਕੇ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਗਰੂਪ ਰੰਡਿਆਲਾ, ਰਾਜਵਿੰਦਰ ਸਿੰਘ ਮੰਦਰ, ਰਛਪਾਲ ਸਿੰਘ ਖਹਿਰਾ, ਬਲਵਿੰਦਰ ਸਿੰਘ ਮੁੱਠਿਆਂ ਵਾਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਗੁਰੂ ਅਰਜਨ ਦੇਵ ਜੀ ਐਵੀਨਿਊ ਫ਼ਰੀਦਕੋਟ ਵਿਖੇ ਕੀਤੀ ਗਈ। ਜਿਥੇ ਸੁੰਦਰ ਨਗਰ ਤੇ ਗੁਰੂ ਅਰਜਨ ਦੇਵ ਜੀ ਐਵੀਨਿਊ ਦੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਹੁਸ਼ਿਆਰ ਸਿੰਘ, ਸਕੱਤਰ ਮੰਗਤ ਰਾਜ ਕਾਲਾ ਭਾਉ, ਜ਼ਿਲ੍ਹਾ ਖ਼ਜ਼ਾਨਚੀ ਸੁਖਦੇਵ ਸਿੰਘ ਗਿੱਲ, ਜ਼ਿਲ੍ਹਾ ਪ੍ਰਚਾਰ ਸਕੱਤਰ ਸਵਰਨਜੀਤ ਸਿੰਘ, ਐਗਜੇਕਟਿਵ ਮੈਂਬਰ ਮੁਖਤਿਆਰ ਸਿੰਘ, ਕਾਰਜਕਾਰਨੀ ਮੈਂਬਰ ਸੁਖਦੇਵ ਸਿੰਘ ਮਾਸਟਰ ਨੂੰ ਚੁਣਿਆ ਗਿਆ। ਇਸੇ ਤਰ੍ਹਾਂ ਸੁੰਦਰ ਨਗਰ ਫ਼ਰੀਦਕੋਟ ਇਕਾਈ ਦਾ ਪ੍ਰਧਾਨ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਰਮਿੰਦਰ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ, ਮਲਕੀਤ ਸਿੰਘ, ਸੁਖਜੀਤ ਸਿੰਘ ਰਾਜਾ, ਜਨਰਲ ਸਕੱਤਰ ਜਤਿੰਦਰ ਸਿੰਘ, ਸਕੱਤਰ ਬਲਵੀਰ ਸਿੰਘ, ਖ਼ਜ਼ਾਨਚੀ ਨਰਪਿੰਦਰ ਸਿੰਘ, ਪ੍ਰੈਸ ਸਕੱਤਰ ਪਿਆਰਜੀਤ ਸਿੰਘ, ਐਗਜੈਕਟਿਵ ਮੈਂਬਰ ਅਜੀਤ ਸਿੰਘ ਨੂੰ ਚੁਣਿਆ ਗਿਆ। ਨਵੇਂ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਬਲਵੰਤ ਸਿੰਘ ਬਹਿਰਾਮਕੇ ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਸਮੇਂ ਕੇਂਦਰ ਤੇ ਸੂਬਾ ਸਰਕਾਰ ਦੇ ਹਮਲਿਆਂ ਤੋਂ ਬਚਣ ਲਈ ਇਕਜੁੱਟ ਹੋਣ ਦੀ ਲੋੜ ਹੈ। ਜ਼ਿਲ੍ਹੇ ਦੇ ਹਰ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇ। ਕਿਸੇ ਸਮੇਂ ਵੀ ਅੰਦੋਲਨ ਕਰਨ ਦੀ ਲੋੜ ਪੈ ਸਕਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਸਕੂਲ ’ਚ ਬੂਟੇ ਲਗਾਏ ਅਗਲੀ ਖ਼ਬਰ ਪੰਜਾਬ ’ਚ ਵੱਡਾ ਸਿੱਖਿਆ ਸੰਕਟ ਜਨਮ ਸਰਟੀਫ਼ਿਕੇਟਾਂ ’ਚ ਨਾਂਅ ਨਾ ਹੋਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦੇ ਦਾਖ਼ਲੇ ਰੁਕੇ
Ad Position 24
No active advertisement