ਜੈਤੋ, 19 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਪੰਚਾਇਤੀ ਗਊਸ਼ਾਲਾ ਵਿਖੇ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਪ੍ਰਧਾਨ ਰੁਲੀਆ ਰਾਮ ਸਿੰਗਲਾ ਗਿੱਜੀ ਵਾਲਾ ਪਿ੍ਰੰਟਿੰਗ ਪ੍ਰੈਸ ਅਤੇ ਪ੍ਰੋਜੈਕਟ ਚੇਅਰਮੈਨ ਭਾਰਤ ਬਾਂਸਲ ਦੀ ਅਗਵਾਈ ਵਿਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਮਨੁੱਖਤਾ ਦੇ ਭਲੇ ਲਈ ਪ੍ਰੀਸ਼ਦ ਵਲੋਂ ਅਜਿਹੇ ਕੈਂਪ ਸਮੇਂ-ਸਮੇਂ ’ਤੇ ਲਗਾਏ ਜਾਂਦੇ ਹਨ। ਕੈਂਪ ’ਚ 55 ਦੇ ਕਰੀਬ ਮਰੀਜ਼ਾਂ ਦੇ ਬਲੱਡ ਸ਼ੂਗਰ ਦੀ ਜਾਂਚ ਕੀਤੀ ਗਈ। ਇਸ ਮੌਕੇ ਗਗਨ ਸਿੰਗਲਾ, ਵਿੱਕੀ ਸਿੰਗਲਾ, ਰਿੰਕੂ ਬਿੰਦਲ (ਪੀ.ਆਰ.ਓ), ਆਲ ਪ੍ਰੋਜੈਕਟ ਚੇਅਰਮੈਨ ਸੁਨੀਲ ਸਿੰਗਲਾ, ਜਗਦੀਸ਼ ਅਰੋੜਾ, ਵਿਜੇ ਸਿੰਗਲਾ, ਰਾਮੇਸ਼ ਮੌਂਗਾ, ਸਿਧਾਰਥ ਬਾਂਸਲ ਅਤੇ ਲੇਡੀਜ ਵਿੰਗ ਦੇ ਲਕਸ਼ਮੀ ਬਾਂਸਲ ਆਦਿ ਪ੍ਰੀਸ਼ਦ ਮੈਂਬਰ ਮੌਜੂਦ ਸਨ।
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ
ਅਜੀਤ ਡੈਸਕ
20-07-2026