05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗੌਰਵ ਕੱਕੜ ਲਗਾਤਾਰ ਦੂਜੀ ਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 20-07-2026
ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜਾਰੀ ਕੀਤੀ ਗਈ 18 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵਿਚ ਗੌਰਵ ਕੱਕੜ ਨੂੰ ਮੁੜ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨਗੀ ਲਈ 7 ਆਗੂ ਦੌੜ ’ਚ ਸਨ। ਜਿਨ੍ਹਾਂ ਵਿਚੋਂ ਗੌਰਵ ਕੱਕੜ ਨੇ ਬਾਜ਼ੀ ਮਾਰੀ ਹੈ। ਗੌਰਵ ਕੱਕੜ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਗੌਰਵ ਕੱਕੜ ਨੂੰ ਵਧਾਈ ਦਿੱਤੀ। ਗੌਰਵ ਕੱਕੜ ਨੇ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਜੋ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸਨੂੰ ਉਹ ਅੱਗੇ ਤੋਂ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ’ਚ ਪੂਰੀ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਸਾਇੰਸ ਅਤੇ ਗਣਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ
Ad Position 24
No active advertisement