05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਸਾਇੰਸ ਅਤੇ ਗਣਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 20-07-2026

ਜੈਤੋ, 19 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਸਕੂਲ ਦੇ ਪਿ੍ਰੰਸੀਪਲ ਰਜਵਿੰਦਰ ਕੌਰ ਢਿੱਲੋਂ ਦੀ ਯੋਗ ਅਗਵਾਈ ਹੇਠ ਅੰਤਰ-ਹਾਊਸ ਵਿਗਿਆਨ ਅਤੇ ਗਣਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਗਿਆਨ, ਤਰਕਸ਼ੀਲ ਸੋਚ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਨੂੰ ਪ੍ਰਫੁੱਲਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਵਿਗਿਆਨਕ ਸਮਝ, ਤੁਰੰਤ ਸੋਚਣ ਦੀ ਯੋਗਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਸ਼ਹੀਦ ਊਧਮ ਸਿੰਘ ਹਾਊਸ ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ ਨੇ ਦੂਜਾ ਅਤੇ ਸ਼ਹੀਦ ਗਿਆਨੀ ਦਿੱਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੁਕਾਬਲੇ ਦਾ ਸਫਲ ਸੰਚਾਲਨ ਅਤੇ ਨਿਰਣਾਇਕ ਦੀ ਜ਼ਿੰਮੇਵਾਰੀ ਰਮਨਦੀਪ ਕੌਰ ਬਰਾੜ, ਰਮਨਦੀਪ ਕੌਰ ਬਾਠ, ਸੁਖਵੀਰ ਕੌਰ ਅਤੇ ਗੁਰਿੰਦਰਜੀਤ ਕੌਰ ਨੇ ਨਿਭਾਈ। ਸਕੂਲ ਦੇ ਪਿ੍ਰੰਸੀਪਲ ਰਜਵਿੰਦਰ ਕੌਰ ਢਿੱਲੋਂ ਨੇ ਜੇਤੂਆਂ ਅਤੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਪੁਲਿਸ ਵਲੋਂ 508 ਗਰਾਮ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਗੌਰਵ ਕੱਕੜ ਲਗਾਤਾਰ ਦੂਜੀ ਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24
No active advertisement