05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੀ.ਆਈ.ਏ. ਪੁਲਿਸ ਵਲੋਂ 508 ਗਰਾਮ ਹੈਰੋਇਨ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 20-07-2026

ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਨਸ਼ਾ ਤਸਕਰੀ ’ਚ ਸ਼ਾਮਿਲ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ 508 ਗਰਾਮ ਹੈਰੋਇਨ ਸਮੇਤ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ 18 ਜੁਲਾਈ ਦੀ ਸ਼ਾਮ ਨੂੰ ਸੀ.ਆਈ.ਏ ਏ.ਐਸ.ਆਈ. ਨੇ ਇਕ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਕਤ ਬਰਾਮਦਗੀ ਕੀਤੀ ਹੈ। ਕਾਬੂ ਕੀਤੇ ਗਏ ਤਸਕਰਾਂ ਵਿਚ ਅਮਨ ਕੁਮਾਰ ਵਾਸੀ ਮਾਨਾਂਵਾਲਾ ਸ੍ਰੀ ਅੰਮ੍ਰਿਤਸਰ ਸਾਹਿਬ, ਅਰੁਣਦੀਪ ਸਿੰਘ ਤੇ ਹਰਕਮਲ ਸਿੰਘ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਦੋਸ਼ੀਆਂ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਨ੍ਹਾਂ ਦੀ ਜਾਂਚ ਦੌਰਾਨ ਅਗਲੇ ਤੇ ਪਿਛਲੇ ਸੰਪਰਕਾਂ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ ਨੇ ਪ੍ਰਧਾਨ ਮੰਤਰੀ ਨੂੰ ਅਹਿਮ ਪੱਤਰ ਸੌਂਪਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਸਾਇੰਸ ਅਤੇ ਗਣਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ
Ad Position 24
No active advertisement