05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ ਨੇ ਪ੍ਰਧਾਨ ਮੰਤਰੀ ਨੂੰ ਅਹਿਮ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 20-07-2026
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਮਾਮਲਿਆਂ ’ਤੇ ਮਜ਼ਬੂਤ ਪਕੜ ਰੱਖਣ ਵਾਲੇ ਪੰਜਾਬ ਦੇ ਚਰਚਿਤ ਤੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਦਮਪੁਰ ਏਅਰ ਬੇਸ ਜਲੰਧਰ ਵਿਖੇ ਦਿੱਲੀ ਵਾਪਸੀ ਸਮੇਂ ਮਿਲੇ। ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਖੇਪ ਮੁਲਾਕਾਤ ਸਮੇਂ ਉਨ੍ਹਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਕਰਨ ਲਈ ਸਵਾਗਤ ਕੀਤਾ। ਇਸ ਤੋਂ ਇਲਾਵਾ ਉਸ ਦੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਸਮੇਤ ਜਲੰਧਰ ਕੈਂਟ, ਅਨੰਦਪੁਰ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਰੇਲਵੇ ਸਟੇਸ਼ਨਾਂ ’ਤੇ ਕਰੋੜਾਂ ਰੁਪਏ ਖਰਚ ਕੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੁਨਰ ਵਿਕਸਿਤ ਕਰਨ ਲਈ ਧੰਨਵਾਦ ਕੀਤਾ। ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਉਸਨੇ ਇਸ ਮੁਲਾਕਾਤ ਸਮੇਂ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਤਾਜ਼ਾ ਹਾਲਾਤਾਂ ਅਤੇ ਇਸ ਬਾਰੇ ਆਪਣੇ ਮੁਲਾਂਕਣ ਸਬੰਧੀ ਇਕ ਅਹਿਮ ਪੱਤਰ ਵੀ ਸੌਂਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਟਕਸਾਲੀ ਆਗੂ ਸੋਮਨਾਥ ਕਾਲੜਾ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸੀ.ਆਈ.ਏ. ਪੁਲਿਸ ਵਲੋਂ 508 ਗਰਾਮ ਹੈਰੋਇਨ ਸਮੇਤ ਤਿੰਨ ਕਾਬੂ
Ad Position 24
No active advertisement