06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਰਾਜਵਿੰਦਰ ਕੌਰ ਨੂੰ ਤਰੱਕੀ ਮਿਲਣ ’ਤੇ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 20-07-2026
ਬਾਜਾਖਾਨਾ, 19 ਜੁਲਾਈ (ਜਗਦੀਪ ਸਿੰਘ ਗਿੱਲ)-ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਬਾਜਾਖਾਨਾ ਵਿਖੇ ਰਾਜਵਿੰਦਰ ਕੌਰ ਦੀ ਬਤੌਰ ਐਮ.ਪੀ.ਐਚ.ਐਸ. ਦੀ ਤਰੱਕੀ ਹੋਣ ਉਪਰੰਤ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਸੈਕਟਰ ਦੇ ਸਮੂਹ ਸਟਾਫ਼ ਅਤੇ ਹੋਰ ਕਰਮਚਾਰੀਆਂ ਨੇ ਸ਼ਿਰਕਤ ਕੀਤੀ । ਸਮਾਗਮ ਦੌਰਾਨ ਸਹਿਕਰਮੀਆਂ ਵਲੋਂ ਰਾਜਵਿੰਦਰ ਕੌਰ ਦੀਆਂ ਸਿਹਤ ਵਿਭਾਗ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ, ਮਿਹਨਤ, ਇਮਾਨਦਾਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ ਗਈ । ਇਸ ਮੌਕੇ ਸਮੂਹ ਸਟਾਫ਼ ਵਲੋਂ ਰਾਜਵਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ । ਸਹਿਕਰਮੀਆਂ ਨੇ ਉਨ੍ਹਾਂ ਦੇ ਚੰਗੇ ਭਵਿੱਖ, ਤੰਦਰੁਸਤੀ ਅਤੇ ਨਵੇਂ ਕਾਰਜ ਸਥਾਨ ’ਤੇ ਸਫ਼ਲਤਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਰਾਜਵਿੰਦਰ ਕੌਰ ਨੇ ਸੈਕਟਰ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਸਹਿਕਰਮੀਆਂ ਦਾ ਦਿਲੋਂ ਧੰਨਵਾਦ ਕੀਤਾ। ਅੰਤ ਵਿਚ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦੇ ਕੇ ਵਿਦਾਈ ਦਿੱਤੀ ਗਈ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਾਜਾਖਾਨਾ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਦਬੜੀਖਾਨਾ, ਡਾ. ਸੁਖਪਾਲ ਸਿੰਘ, ਡਾ. ਜਰਨੈਲ ਸਿੰਘ, ਡਾ. ਸੁਖਦੇਵ ਸਿੰਘ ਉਕੰਦਵਾਲਾ ਅਤੇ ਡਾ. ਅਮਰਜੀਤ ਸਿੰਘ ਲੰਭਵਾਲੀ ਨੇ ਰਾਜਵਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੀ.ਐਲ.ਓ. ਯੂਨੀਅਨ ਨੇ ਐਸ.ਡੀ.ਐਮ. ਨਾਲ ਮੀਟਿੰਗ ਅਗਲੀ ਖ਼ਬਰ ਲਿਖਾਰੀ ਸਭਾ ਸਾਦਿਕ ਨੇ 28ਵਾਂ ਸਾਵਣ ਕਵੀ ਦਰਬਾਰ ਕਰਵਾਇਆ
Ad Position 24
No active advertisement