06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਤੀਸ਼ ਅਸੀਜਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 20-07-2026
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਤਰ੍ਹਾਂ ਸਤੀਸ਼ ਅਸੀਜਾ ਨੂੰ ਦੁਬਾਰਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸ ਵਾਰ ਹੋਰ ਆਗੂ ਵੀ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਿਲ ਸਨ। ਪਰੰਤੂ ਅੱਜ ਜਾਰੀ ਹੋਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨਾਲ ਕਿਆਸ ਅਰਾਈਆਂ ’ਤੇ ਵਿਰਾਮ ਲੱਗ ਗਿਆ। ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਗੱਲਬਾਤ ਕਰਦਿਆਂ ਨਵ ਨਿਯੁਕਤ ਪ੍ਰਧਾਨ ਸਤੀਸ਼ ਅਸੀਜਾ ਨੇ ਸਮੂਹ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਹੁਣ ਮੇਰੇ ਲਈ ਮਾਣ ਦੀ ਗੱਲ ਹੈ। ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਰੁੱਖ ਮਿੱਤਰ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਧੀਂਗੜਾ ਪਰਿਵਾਰ ਨੇ ਧਾਰਮਿਕ ਸਮਾਗਮ ਕਰਵਾਇਆ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24
No active advertisement