06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਰੁੱਖ ਮਿੱਤਰ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 20-07-2026
ਫ਼ਰੀਦਕੋਟ, 19 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾ ’ਤੇ ਸਹਾਇਕ ਥਾਣੇਦਾਰ ਤਿਲਕ ਰਾਜ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਫ਼ਰੀਦਕੋਟ ਅਤੇ ਸਾਂਝ ਸਟਾਫ਼ ਦੇ ਕਰਮਚਾਰੀਆਂ ਵਲੋਂ ‘ਰੁੱਖ ਮਿੱਤਰ’ ਮੁਹਿੰਮ ਤਹਿਤ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਪ੍ਰਫ਼ੁਲਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਦੇ ਖੇਤਰਾਂ ਵਿਚ ਸਥਿਤ ਜਨਤਕ ਥਾਵਾਂ, ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਸਮੇਤ ਹੋਰ ਸਥਾਨਾਂ ’ਤੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੁਹਿੰਮ ਵਿਚ ਸਮਾਜ ਸੇਵੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ, ਸਕੂਲ ਬੱਚਿਆਂ, ਅਧਿਆਪਕਾਂ, ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮੂਹ ਅਧਿਕਾਰੀਆਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਜੀਵਨ ਵਿਚ ਘੱਟੋ ਘੱਟ ਇਕ ਰੁੱਖ ਜ਼ਰੂਰ ਲਗਾਏ ਅਤੇ ਉਸ ਨੂੰ ਵੱਡਾ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਏ। ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਰੁੱਖ ਮਿੱਤਰ ਮੁਹਿੰਮ ਅਧੀਨ ਅਜਿਹੇ ਵਾਤਾਵਰਨ ਪੱਖੀ ਉਪਰਾਲੇ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਹਰਿਆਲੀ ਨੂੰ ਪ੍ਰੋਤਸਾਹਨ ਮਿਲ ਸਕੇ ਤੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਅਗਲੀ ਖ਼ਬਰ ਸਤੀਸ਼ ਅਸੀਜਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24
No active advertisement