ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਮਾਮਲਿਆਂ ਨਾਲ ਲੰਬੇ ਸਮੇਂ ਤੋਂ ਜੁੜੇ ਰਹੇ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸੰਬੰਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਅਤੇ ਆਗੂਆਂ ਅਰਮਾਨਜੋਤ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਯੁਵਾ ਮੋਰਚਾ, ਮਾਣਕ ਬਾਵਾ, ਨਵੀਨ ਕੁਮਾਰ ਨਵੀ ਮੋਰਵਾਲ, ਅੰਕੁਸ਼ ਅਤੇ ਵਿਕਰਾਂਤ ਤੇਰ੍ਹੀਆ ਨੇ ਗ੍ਰਹਿ ਵਿਖੇ ਪਹੁੰਚ ਕੇ ਹਰਜੀਤ ਸਿੰਘ ਗਰੇਵਾਲ ਨੂੰ ਮੁਬਾਰਕਬਾਦ ਦਿੱਤੀ। ਭਾਜਪਾ ਆਗੂਆਂ ਨੇ ਹਰਜੀਤ ਸਿੰਘ ਗਰੇਵਾਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।