ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਸੰਗੂਧੌਣ ਦੀ ਸੱਥ ਵਿਖੇ ਨਿਰਮਲ ਸਿੰਘ ਜੱਸੇਆਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਸਰਬ ਸੰਮਤੀ ਨਾਲ ਇਕਬਾਲ ਸਿੰਘ ਪੁੱਤਰ ਜਗਰੂਪ ਸਿੰਘ ਨੂੰ ਇਕਾਈ ਪ੍ਰਧਾਨ ਚੁਣਿਆਂ ਗਿਆ। ਇਸ ਤੋਂ ਇਲਾਵਾ ਗੁਰਲਾਲ ਸਿੰਘ ਜਨਰਲ ਸਕੱਤਰ, ਨਿਰਭੈ ਸਿੰਘ, ਹਰਕ੍ਰਿਸ਼ਨ ਸਿੰਘ, ਜਸਕਰਨ ਸਿੰਘ, ਮੇਵਾ ਸਿੰਘ, ਸ਼ਮਿੰਦਰਪਾਲ ਸਿੰਘ, ਸੁਖਮੰਦਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਜਸਦੀਪ ਸਿੰਘ, ਇਕਬਾਲ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਨਿਰਮਲ ਸਿੰਘ ਨੇ ਸਮੂਹ ਨਵੇਂ ਚੁਣੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ।