07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਸਰਕਾਰ ਦੀਆਂ ਕੂੜ ਨੀਤੀਆਂ ਦਾ ਲੋਕ ਸਮਾਂ ਆਉਣ ’ਤੇ ਢੁੱਕਵਾਂ ਜਵਾਬ ਦੇਣਗੇ : ਭੱਟੀ

Ad Position 21
No active advertisement
ਅਜੀਤ ਡੈਸਕ 21-07-2026
ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਪੂਰੀ ਤਰ੍ਹਾਂ ਅੱਕ ਚੁੱਕਿਆ ਹੈ ਤੇ ਇਸ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਲੋਕ ਤਿਆਰ ਬੈਠੇ ਹਨ ਕਿਉਂਕਿ ਜੋ ਕਿ ਵਾਅਦਾ ਇਸ ਸਰਕਾਰ ਨੇ ਲੋਕਾਂ ਨਾਲ ਕੀਤਾ ਉਹ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ ਨੇ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਉਕਾ ਹੀ ਧਿਆਨ ਨਹੀਂ ਦੇ ਰਹੀ ਹੈ ਉਲਟਾ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਦੇ ਡੰਡੇ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨਾਲ ਵੀ ਸਰਕਾਰ ਨੇ ਧੋਖਾ ਕੀਤਾ ਹੈ ਕਿਉਂਕਿ ਬੀਬੀਆਂ ਨੂੰ ਕਰੀਬ 50 ਹਜ਼ਾਰ ਦੇਣੇ ਚਾਹੀਦੇ ਸਨ ਪਰ 3 ਹਜ਼ਾਰ ਤੇ 4500 ਰੁਪਏ ਹੀ ਦਿੱਤੇ ਗਏ ਹਨ। ਉਥੇ ਹੀ ਕਈ ਬੀਬੀਆਂ ਨੂੰ ਤਾਂ ਉਕਤ ਰੁਪਏ ਹਾਲੇ ਤੱਕ ਵੀ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਸਮਾਂ ਆਉਣ ’ਤੇ ਢੁੱਕਵਾਂ ਜਵਾਬ ਜ਼ਰੂਰ ਦੇਣਗੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਮਾਨ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਨੂੰ ਕੋਸ ਰਿਹਾ ਹੈ। ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਸਰਪੰਚ ਮੇਹਰ ਸਿੰਘ ਕਰੀਰਵਾਲੀ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਦੀ ਖਾਤਰ ਧਰਨੇ ਮੁਜ਼ਾਹਰੇ ਕਰਨ ਪੈ ਰਹੇ ਹਨ ਪਰ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਸਾਢੇ ਚਾਰ ਸਾਲਾਂ ਤੋਂ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰ ਵਰਗ ਦੇ ਬਣਦੇ ਹੱਕ ਪਹਿਲ ਦੇ ਅਧਾਰ ’ਤੇ ਲਾਗੂ ਕਰੇ। ਇਸ ਮੌਕੇ ਕੌਂਸਲਰ ਦਿਲਬਾਗ ਬਾਗੀ ਸ਼ਰਮਾ, ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਾਜਾਖਾਨਾ, ਸੈਕਟਰੀ ਲਾਭ ਸਿੰਘ ਅਜਿੱਤਗਿੱਲ, ਅੰਮ੍ਰਿਤਪਾਲ ਸਿੰਘ ਰੋੜਕੀਪੂਰਾ, ਬਲਾਕ ਪ੍ਰਧਾਨ ਤਰਸੇਮ ਸਿੰਘ, ਗਿਆਨ ਸਿੰਘ ਮੱਲ ਅਤੇ ਪੰਕਜ ਕੁਮਾਰ ਆਦਿ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰੂਸਰ ’ਚ ਚੋਰਾਂ ਦੀ ਦਹਿਸ਼ਤ ਅਗਲੀ ਖ਼ਬਰ ਐੱਲ.ਏ.ਡੀ.ਸੀ. ਪ੍ਰਣਾਲੀ ਦੇ ਵਿਰੋਧ ’ਚ ਵਕੀਲ ਭਾਈਚਾਰੇ ਦੀ ਹੜਤਾਲ ਜਾਰੀ
Ad Position 24
No active advertisement