07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੀਗਲ ਏਡ ਡਿਫੈਂਸ ਕੌਂਸਲ ਖ਼ਿਲਾਫ ਵਕੀਲਾਂ ਵਲੋਂ ਭੁੱਖ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ੌਜਦਾਰੀ ਕਾਨੂੰਨਾਂ ਵਿਚ ਕੀਤੀ ਗਈ ਸੋਧ ਖ਼ਿਲਾਫ਼ ਵਕੀਲਾਂ ਨੇ ਆਰ ਪਾਰ ਦੀ ਲੜਾਈ ਲੜ੍ਹਨ ਦਾ ਐਲਾਨ ਕੀਤਾ ਹੈ। ਪਿਛਲੇ ਦੋ ਹਫ਼ਤਿਆਂ ਤੋਂ ਚੱਲ ਰਹੀ ਲੜਾਈ ਦਰਮਿਆਨ ਵਕੀਲਾਂ ਨੇ ਭੁੱਖ ਹੜਤਾਲ ’ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਇਸੇ ਦਰਮਿਆਨ ਵਕੀਲਾਂ ਦੇ ਇਕ ਵਫ਼ਦ ਨੂੰ ਕੇਂਦਰੀ ਕਾਨੂੰਨ ਮੰਤਰੀ ਵਲੋਂ ਗੱਲਬਾਤ ਲਈ ਬੁਲਾਇਆ ਗਿਆ ਸੀ ਪਤਾ ਲੱਗਾ ਹੈ ਕਿ ਗੱਲਬਾਤ ਸਿਰੇ ਨਹੀਂ ਲੱਗੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਸੂਬਾ ਪੱਧਰੀ ਜੁਆਇੰਟ ਐਕਸ਼ਨ ਕਮੇਟੀ ਬਣਾਈ ਗਈ ਹੈ ਅਤੇ ਐਕਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ ਸੋਮਵਾਰ ਤੋਂ ਵਕੀਲ ਭੁੱਖ ਹੜਤਾਲ ’ਤੇ ਜਾ ਰਹੇ ਹਨ ਅਤੇ ਕਾਨੂੰਨ ਰੱਦ ਹੋਣ ਤੱਕ ਇਹ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਐਲ.ਏ.ਡੀ.ਸੀ ਸਕੀਮ ਸ਼ੁਰੂ ਹੁੰਦੀ ਹੈ ਤਾਂ ਇਸ ਨਾਲ ਜੁਡੀਸ਼ਅਲ ਸਿਸਟਮ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ ਅਤੇ ਮੁਲਜ਼ਮਾਂ ਨੂੰ ਆਪਣੀ ਪਸੰਦ ਦੇ ਵਕੀਲ ਕਰਨ ਦਾ ਹੱਕ ਨਹੀਂ ਮਿਲੇਗਾ ਬਲਕਿ ਮੁਲਜ਼ਮਾਂ ਨੂੰ ਉਹੀ ਵਕੀਲ ਕਰਨਾ ਪਵੇਗਾ ਜੋ ਉਨ੍ਹਾਂ ਨੂੰ ਸਰਕਾਰ ਦੇਵੇਗੀ। ਵਕੀਲਾਂ ਨੇ ਐਲਾਨ ਕੀਤਾ ਹੈ ਕਿ ਉਹ ਕਾਨੂੰਨ ਦੇ ਰੱਦ ਹੋਣ ਤੱਕ ਆਪਣਾ ਅੰਦੋਲਨ ਵਾਪਸ ਨਹੀਂ ਲੈਣਗੇ। ਅੱਜ ਜ਼ਿਲ੍ਹਾ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ, ਸਰਨਾਮ ਸਿੰਘ ਸੰਧੂ, ਵਿਪਨ ਤਇਲ, ਹਰਜਿੰਦਰ ਸਿੰਘ, ਸਿਮਰ ਵਿਜੇ, ਸਤਵਿੰਦਰ ਸੰਧੂ, ਜਸਕਰਨ ਸਿੰਘ, ਦਿਨੇਸ਼ ਗੋਇਲ, ਜਸਵਿੰਦਰ ਕੌਰ ਆਦਿ ਸਮੇਤ 21 ਵਕੀਲ ਭੁੱਖ ਹੜਤਾਲ ’ਤੇ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਪਰਿਵਾਰਕ ਮਿਲਣੀ ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਗੁਰੂਸਰ ’ਚ ਚੋਰਾਂ ਦੀ ਦਹਿਸ਼ਤ
Ad Position 24
No active advertisement