07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕੇਂਦਰੀ ਸਹਿਕਾਰੀ ਬੈਂਕ ਬਰਾਂਚ ਅਰਾਈਆਂਵਾਲਾ ਕਲਾਂ ਵਿਖੇ 45ਵਾਂ ਨਾਬਾਰਡ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਸਰਬਜੀਤ ਸਿੰਘ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬਰਾਂਚ ਅਰਾਈਆਂਵਾਲਾ ਵਿਖੇ ਨਾਬਾਰਡ ਦੀ ਸਹਾਇਤਾ ਅਤੇ ਪਿੰਡ ਵਾਲਿਆਂ ਦੇ ਸਹਿਯੋਗ ਨਾਲ 45ਵਾਂ ਨਾਬਾਰਡ ਸਥਾਪਨਾ ਦਿਵਸ ਮਨਾਇਆ ਗਿਆ। ਸੰਖੇਪ ਸਮਾਗਮ ਦੇ ਮੁੱਖ ਮਹਿਮਾਨ ਸੁਰੇਸ਼ ਕੁਮਾਰ ਡੀ.ਡੀ.ਐਮ. ਨਾਬਾਰਡ ਫ਼ਰੀਦਕੋਟ ਸਨ। ਜਦਕਿ ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨੇਜਰ ਆਸ਼ੂ ਗੁਪਤਾ, ਸੀਨੀਅਰ ਮੈਨੇਜਰ ਕੁਲਬੀਰ ਸਿੰਘ ਅਤੇ ਐਲ.ਡੀ.ਐਮ. ਫ਼ਰੀਦਕੋਟ ਚਿਰੰਜੀਵ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡੀ.ਡੀ.ਐਮ ਨਾਬਾਰਡ ਵਲੋਂ ਹਾਜ਼ਰ ਬੈਂਕ ਗਾਹਕਾਂ ਅਤੇ ਪਿੰਡ ਵਾਸੀਆਂ ਨੂੰ ਭਾਰਤ ਸਰਕਾਰ ਅਤੇ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਬੈਂਕਿੰਗ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਸਕੀਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਵਲੋਂ ਪ੍ਰਧਾਨ ਮੰਤਰੀ ਸੁਰਿੱਖਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤ ਬੀਮਾ ਯੋਜਨਾ ਅਤੇ ਕੇ.ਸੀ.ਸੀ ਬੀਮਾ ਯੋਜਨਾ ਅਧੀਨ ਵੱਖ ਵੱਖ ਲਾਭਪਾਤਰੀਆਂ ਨੂੰ 9 ਲੱਖ ਰੁਪਏ ਦੇ ਚੈੱਕ ਵੀ ਤਕਸੀਮ ਕੀਤੇ ਗਏ। ਇਸ ਤੋਂ ਇਲਾਵਾ ਭਾਰਤ ਸਰਕਾਰ ਵਲੋਂ ‘ਇਕ ਰੁੱਖ ਮਾਂ ਦੇ ਨਾਮ’ ਅਭਿਆਨ ਦੇ ਤਹਿਤ ਮੌਕੇ ’ਤੇ ਮੌਜੂਦ ਬਰਾਂਚ ਦੀਆਂ ਗਾਹਕ ਔਰਤਾਂ ਵਲੋਂ ਪਹਿਲ ਕਦਮੀ ਕਰਦੇ ਹੋਏ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬਰਾਂਚ ਅਰਾਈਆਂਵਾਲਾ ਕਲਾਂ ਵਿਖੇ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਵਿਚ ਵਿਨੋਦ ਕੁਮਾਰ ਬਰਾਂਚ ਮੈਨੇਜਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਖ਼ਜ਼ਾਨਚੀ ਅਤੇ ਗੰਨਮੈਨ ਮਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਵਿਖੇ ਸਾਉਣ ਦੀਆਂ ਤੀਆਂ ਮੌਕੇ ਝੂਲੇ ਤੇ ਵਾਟਰ ਪਾਰਕ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਾਮਗਰ ਕਰਮਚਾਰੀ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ : ਡਾ. ਉਦਿਤ ਰਾਜ
Ad Position 24
No active advertisement