07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿਖੇ 6ਵੀਂ ਜਮਾਤ ਵਿਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ

Ad Position 21
No active advertisement
ਅਜੀਤ ਡੈਸਕ 21-07-2026
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਲੋਂ ਸੈਸ਼ਨ 2027-28 ਲਈ 6ਵੀਂ ਜਮਾਤ ਵਿਚ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ ਯੋਗ ਵਿਦਿਆਰਥੀ ਇਸ ਦਾਖ਼ਲਾ ਪ੍ਰਕਿਰਿਆ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ, ਜਦਕਿ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਮਿਤੀ 28 ਨਵੰਬਰ 2026 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਹੋਵੇਗੀ। ਅਜਿਹੇ ਵਿਦਿਆਰਥੀ ਜੋ ਅਕਾਦਮਿਕ ਸੈਸ਼ਨ 2026-27 ਦੌਰਾਨ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੂਲ ਵਸਨੀਕ ਹਨ, ਉਹ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀਆਂ ਆਨਲਾਈਨ ਅਰਜ਼ੀਆਂ ਭਰਨ ਅਤੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ’ਚ ਭਖਦੇ ਮਸਲੇ ਵਿਚਾਰ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24
No active advertisement