ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਪੱਧਰ ’ਤੇ ਵੱਖ-ਵੱਖ ਸਮਾਜਾਂ ਲਈ ਵੈਲਫੇਅਰ ਬੋਰਡਾਂ ਦੇ ਗਠਨ ਤਹਿਤ ਕੋਟਕਪੂਰਾ ਦੇ ਪ੍ਰਸਿੱਧ ਸਮਾਜ ਸੇਵੀ ਨੱਥੂ ਰਾਮ ਵਰਮਾ (ਪ੍ਰਜਾਪਤ) ਨੂੰ ਪ੍ਰਜਾਪਤ ਸਮਾਜ ਵੈਲਫੇਅਰ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਵਰਮਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪ੍ਰਜਾਪਤ ਸਮਾਜ ਨੂੰ ਸਰਕਾਰ ਅੱਗੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਣ ਲਈ ਇਕ ਪ੍ਰਭਾਵਸਾਲੀ ਮੰਚ ਮਿਲੇਗਾ। ਨੱਥੂ ਰਾਮ ਵਰਮਾ ਦੀ ਨਿਯੁਕਤੀ ਨੂੰ ਸਮਾਜ ਲਈ ਇਕ ਮਹੱਤਵਪੂਰਨ ਮੌਕਾ ਮੰਨਿਆ ਜਾ ਰਿਹਾ ਹੈ। ਵਰਮਾ ਨੇ ਕਿਹਾ ਕਿ ਉਹ ਪ੍ਰਜਾਪਤ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ, ਭਲਾਈ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਗੇ ਅਤੇ ਸਮਾਜਿਕ ਏਕਤਾ, ਸਿੱਖਿਆ ਅਤੇ ਆਰਥਿਕ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣਗੇ।