07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 21-07-2026
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਮਨੋਜ ਕੁਮਾਰ ਕੰਪਿਊਟਰ ਫੈਕਲਟੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ, ਜਿਸ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਦਫ਼ਤਰੀ ਅਤੇ ਐੱਸ.ਆਈ.ਆਰ., ਬੀ.ਐਲ.ਓ. ਡਿਊਟੀਜ਼ ਬਾਬਤ ਆ ਰਹੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਰਾਹੁਲ ਕੁਮਾਰ, ਰੋਹਿਤ ਕੁਮਾਰ, ਰਾਕੇਸ਼ ਕੁਮਾਰ, ਜਸਪਾਲ ਸਿੰਘ, ਵਰਿੰਦਰ ਕੁਮਾਰ, ਵਰਿੰਦਰ ਉਪਲ, ਪ੍ਰਭੂਸ਼ਨ, ਤਜਿੰਦਰ ਪਾਲ ਸਿੰਘ, ਸਤਪਾਲ ਸਿੰਘ, ਪ੍ਰੇਮ ਸਾਗਰ ਆਦਿ ਕੰਪਿਊਟਰ ਫੈਕਲਟੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਸਿਹਤ ਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24