08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲਾਇਨਜ਼ ਇੰਟਰਨੈਸ਼ਨਲ ਕਲੱਬ ਮਲੋਟ ਰੋਇਲਜ਼ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-07-2026
ਮਲੋਟ, 20 ਜੁਲਾਈ (ਪਾਟਿਲ)- ਲਾਇਨਜ਼ ਇੰਟਰਨੈਸ਼ਨਲ ਕਲੱਬ ਮਲੋਟ ਰੋਇਲਜ਼ ਵਲੋਂ ਸ਼ਹਿਰ ਦੀ ਮੰਡੀ ਹਰਜੀ ਰਾਮ ਸਥਿਤ ਕ੍ਰਿਸ਼ਨਾ ਮੰਦਰ ਧਰਮਸ਼ਾਲਾ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਤੇ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਕਲੱਬ ਦੇ ਪ੍ਰਧਾਨ ਸੁਨੀਸ਼ ਗੋਇਲ ਅਤੇ ਸੰਜੀਵ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨਾਂ ਦੀ ਮਾਹਿਰ ਡਾ. ਆਕ੍ਰਿਤੀ ਸਿੰਗਲਾ ਵਲੋਂ 240 ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਚਿੱਟੇ ਮੋਤੀਏ ਤੋਂ ਪੀੜਤ 25 ਲੋੜਵੰਦ ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਲਾਇਨ ਆਈ ਕੇਅਰ ਸੈਂਟਰ ਜੈਤੋ ਵਿਖੇ ਆਧੁਨਿਕ ਫੈਕੋ ਮਸ਼ੀਨ ਰਾਹੀਂ ਕੀਤੇ ਜਾਣਗੇ। ਕੈਂਪ ਦੌਰਾਨ ਮਾਨਸਿਕ ਤੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਨੇਨੀਆ ਸਿਡਾਨਾ ਨੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਸਿਰ ਦਰਦ, ਚਿੜਚਿੜਾਪਨ, ਉਦਾਸੀ, ਡਿਪ੍ਰੈਸ਼ਨ, ਮਿਰਗੀ ਦੇ ਦੌਰੇ (ਅਪੀਲੈਪਸੀ), ਹਿਸਟੀਰੀਆ, ਓ.ਸੀ.ਡੀ. ਅਤੇ ਸ਼ੱਕ/ਵਹਿਮ ਵਰਗੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਕੈਂਪ ਆਮ ਤੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੁੰਦੇ ਹਨ। ਖ਼ੁਦ ਅੱਖਾਂ ਦੇ ਮਾਹਿਰ ਡਾਕਟਰ ਹੋਣ ਦੇ ਨਾਤੇ ਮੰਤਰੀ ਡਾ. ਬਲਜੀਤ ਕੌਰ ਨੇ ਆਪ ਵੀ ਕਈ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਕਲੱਬ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਮਾਗਮ ਵਿਚ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਗਰਗ, ਪੀ.ਐੱਸ. ਸਿੱਧੂ, ਸਕੱਤਰ ਦੀਪਕ ਗਾਰਗ, ਖ਼ਜ਼ਾਨਚੀ ਪਰਮੇਸ਼ ਬਾਂਸਲ, ਪੀ.ਆਰ.ਓ. ਸੰਜੀਵ ਅਰੋੜਾ, ਅਨੁਭਵ ਗੋਇਲ, ਕਨਿਸ਼ ਮੰਗਲਾ ਸਮੇਤ ਸ਼ਹਿਰ ਦੇ ਹੋਰ ਕਈ ਪਤਵੰਤੇ ਸੱਜਣ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ 163 ਯੋਗ ਕਲਾਸਾਂ ਜਾਰੀ-ਜ਼ਿਲ੍ਹਾ ਯੋਗ ਕੋਆਰਡੀਨੇਟਰ
Ad Position 24