08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਸਰਕਾਰ ਨਗਰ ਕੌਂਸ਼ਲ ਦੇ ਮੁਲਾਜ਼ਮਾਂ ਦੇ ਮਸਲੇ ਤੁਰੰਤ ਹਲ ਕਰੇ : ਬੱਬੂ ਬਰਾੜ

Ad Position 21
No active advertisement
ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲੱਗੇ ਕੂੜੇ ਦੇ ਢੇਰਾਂ ’ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਸਰਕਾਰ ਸਤ੍ਹਾ ਵਿਚ ਆਉਣ ਤੋਂ ਪਹਿਲਾਂ ਬੜੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਕਿ ਉਨ੍ਹਾਂ ਦੇ ਰਾਜ ਵਿਚ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਨਹੀਂ ਲਗਾਉਣਾ ਪਵੇਗਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਅੱਜ ਨਿਰਾਸ਼ਾ ਵਿਚ ਹੈ। ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਸ਼ਾਂਤੀਮਈ ਧਰਨੇ ਦਿੱਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਮੁਲਾਜ਼ਮਾਂ ਦੀ ਗੱਲਬਾਤ ਸੰੁਨਣ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸ਼ਲ ਫ਼ਰੀਦਕੋਟ ਵਿਚ ਕੰਮ ਕਰਦੇ ਸਫ਼ਾਈ ਸੇਵਕ ਸਾਡੇ ਹੀ ਭੈਣ ਭਰਾ ਹਨ, ਜੋ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਧਰਨਾ ਦੇ ਰਹੇ ਹਨ। ਸਰਕਾਰ ਨੇ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਮੰਨਿਆ ਨਹੀਂ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਹੜਤਾਲ ’ਤੇ ਜਾਣਾ ਪਿਆ। ਹੜਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੱਕੇ ਹਨ। ਸ਼ਹਿਰ ਵਿਚ ਪੈਦਲ ਚੱਲਣ ਵਾਲੇ ਅਤੇ ਦੋ ਪਹੀਆਂ ਵਾਹਨਾਂ ਵਾਲੇ ਲੋਕਾਂ ਨੂੰ ਗੰਦਗੀ ਦੇ ਢੇਰਾਂ ਤੋਂ ਆ ਰਹੀ ਬ-ਦ-ਬੂ ਕੋਲੋਂ ਲੰਘਣ ’ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੰਦਗੀ ਦੇ ਭਿਆਨਕ ਬਿਮਾਰੀਆਂ ਨੂੰ ਸੱਦੇ ਦੇ ਰਹੇ ਹਨ। ਸ਼ਹਿਰ ਵਿਚ ਵੱਡੀ ਬਿਮਾਰੀ ਦਾ ਫ਼ੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਬਾਰਸ ਹੋਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਦੀ ਹਾਲਤ ਹੋਰ ਵੀ ਚਿੰਤਾਜਨਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਦੇ ਲੋਕਾਂ ਨੂੰ ਤੁਰੰਤ ਸਫ਼ਾਈ ਕਰਕੇ ਬਿਮਾਰੀਆਂ ਤੋਂ ਬਚਾਉਣ ਲਈ ਅੱਗੇ ਆਵੇ ਨਹੀਂ ਤਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਮਜਬੂਰਨ ਸਰਕਾਰ ਖਿਲਾਫ਼ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਬਲਦੇਵ ਸਿੰਘ ਸਾਬਕਾ ਵਿਧਾਇਕ, ਚਰਨਜੀਤ ਸ਼ਰਮਾ, ਡਬਡਜੀਤ ਸਿੰਘ ਧੌਂਸੀ, ਜਸਵਿੰਦਰ ਸਿੰਘ ਜੁਗਨੂੰ ਐਮ.ਸੀ. ਤਾਰਾ ਸਿੰਘ ਭੱਟੀ ਐਮ.ਸੀ., ਡਾ. ਕਸ਼ਮੀਰ ਸਿੰਘ ਐਮ.ਸੀ. ਗੁਰਭਜਨ ਸਿੰਘ ਸੰਧੂ, ਜਗਦੀਪ ਸਿੰਘ ਕਾਨੂੰਗੋ, ਗੁਰਚਰਨ ਸਿੰਘ ਮਾਨ, ਗੁਰਚਰਨ ਸਿੰਘ ਢਿੱਲੋਂ, ਅਮਰਜੀਤ ਸਿੰਘ ਸੰਧੂ ਠੇਕੇਦਾਰ, ਇਕਬਾਲ ਸਿੰਘ ਕਾਲਾ, ਹਰਦੀਪ ਸਿੰਘ ਹਨੀ, ਜਸਪਾਲ ਸਿੰਘ ਬਰਾੜ, ਅਮਰਜੀਤ ਸਿੰਘ ਜੱਜ, ਜੋਬਨ ਸਿੰਘ, ਹਰਜੀਤ ਸਿੰਘ ਬੋਦਾ, ਤਰਸੇਮ ਸਿੰਘ, ਫ਼ਤਿਹ ਦੀਪ ਸਿੰਘ, ਅਮਰੀਕ ਸਿੰਘ ਖਾਲਸਾ, ਡਾ. ਧਰਮਵੀਰ ਸਿੰਘ, ਸੇਵਕ ਸਿੰਘ, ਬਲਦੇਵ ਸਿੰਘ ਚੇਅਰਮੈਨ, ਲਖਵਿੰਦਰ ਸਿੰਘ ਠੇਕੇਦਾਰ, ਜਲੌਰ ਸਿੰਘ, ਰਵਿੰਦਰ ਕੁਮਾਰ, ਜਗਜੀਤ ਸਿੰਘ ਗਿੱਲ, ਪ੍ਰਦੀਪ ਬਰਾੜ, ਸਰਬਜੀਤ ਸਿੰਘ, ਤਾਰਾ ਸਿੰਘ ਬਰਾੜ, ਅਮਰਜੀਤ ਸਿੰਘ ਵਾਲੀਆ ਅਤੇ ਰਵੀ ਬਾਠ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਬੀ. ਸੀ. ਸੰਗਠਨ ਵਲੋਂ ਮੀਟਿੰਗ ਅਗਲੀ ਖ਼ਬਰ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਗਲੀ ’ਚ ਖਿਲਰੇ ਮਿਲੇ
Ad Position 24