ਦੋਦਾ, 20 ਜੁਲਾਈ (ਰਵੀਪਾਲ)-ਆਮ ਆਦਮੀ ਪਾਰਟੀ ਦੇ ਬੀ.ਸੀ. ਸੰਗਠਨ ਦੀ ਮੀਟਿੰਗ ਹਲਕਾ ਇੰਚਾਰਜ ਜਗਮੀਤ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਧਿਆਨਦਾਸ ਦੋਦਾ ਵਿਖੇ ਕੀਤੀ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਬੀ.ਸੀ. ਸੰਗਠਨ ਦੇ ਜ਼ਿਲ੍ਹਾ ਇੰਚਾਰਜ ਅੰਗਰੇਜ਼ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਬਲਾਕ ਪ੍ਰਧਾਨਾਂ ਦੇ ਖੇਤਰ ਵਿਚ ਸਾਰੇ ਵਾਰਡਾਂ ਦੀਆਂ ਬਣਾਈਆਂ ਕਮੇਟੀਆਂ ਦੀ ਜਾਣਕਾਰੀ ਦਿੱਤੀ ਗਈ। ਜਗਮੀਤ ਸਿੰਘ ਨੇ ਦੱਸਿਆ ਕਿ ਹਲਕਾ ਗਿੱਦੜਬਾਹਾ ਦੇ ਸਾਰੇ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਜ਼ਿਲ੍ਹਾ ਆਗੂ ਨੇ ਸਾਰੇ ਬਲਾਕ ਪ੍ਰਧਾਨਾਂ ਦਾ ਧੰਨਵਾਦ ਕਰਦੇ ਹੋਏ ਮੀਟਿੰਗ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਭੇਜ ਸਿੰਘ ਹਰੀਕੇ ਕਲਾਂ, ਜਸਕਰਨ ਸਿੰਘ ਮੱਲਣ, ਕੁਲਵਿੰਦਰ ਸਿੰਘ ਭਲਾਈਆਣਾ, ਹਰਪ੍ਰੀਤ ਸਿੰਘ ਕੋਟਭਾਈ, ਗੁਰਪ੍ਰੀਤ ਸਿੰਘ ਦੋਦਾ, ਖੇਮਰਾਜ ਕੋਟਲੀ, ਦਰਸਨ ਸਿੰਘ ਕਾਉਣੀ ਆਦਿ ਹਾਜ਼ਰ ਸਨ।