06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹਾਈਕੋਰਟ ਦੇ ਆਦੇਸ਼ਾਂ ’ਤੇ ਕੂੜਾ ਚੁੱਕਣ ਲਈ ਆਹਮੋ-ਸਾਹਮਣੇ ਹੋਏ ਸਫ਼ਾਈ ਕਰਮਚਾਰੀ ਤੇ ਪ੍ਰਸ਼ਾਸਨ

Ad Position 21
No active advertisement
ਅਜੀਤ ਡੈਸਕ 22-07-2026

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਪਿਛਲੇ 13 ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ ਦੇ ਚਲਦੇ ਸ਼ਹਿਰ ਦੇ ਵਿਚ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਨੂੰ ਲੈ ਕੇ ਆਮ ਲੋਕ ਵੱਡੀ ਗਿਣਤੀ ਵਿਚ ਪ੍ਰੇਸ਼ਾਨ ਹੋ ਰਹੇ ਹਨ। ਜਿੱਥੇ ਬਿਮਾਰੀ ਫ਼ੈਲਣ ਦਾ ਖਤਰਾ ਮੰਡਰਾ ਰਿਹਾ ਹੈ, ਉੱਥੇ ਹੁਣ ਸ਼ਹਿਰ ਵਾਸੀਆਂ ਵਲੋਂ ਵੀ ਕੂੜੇ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਹਾਈਕੋਰਟ ਵਿਚ ਲੋਕ ਹਿੱਤ ’ਚ ਪਾਈ ਗਈ ਪਟੀਸ਼ਨ ਦੇ ਚੱਲਦੇ ਹਾਈ ਕੋਰਟ ਵਲੋਂ ਆਦੇਸ਼ ਦਿੱਤਾ ਗਿਆ ਹੈ ਕਿ 22 ਤਾਰੀਕ ਤੱਕ ਪੰਜਾਬ ਭਰ ਦੇ ਸ਼ਹਿਰਾਂ ਵਿਚ ਕੂੜਾ ਸਾਫ਼ ਕਰਵਾਇਆ ਜਾਵੇ, ਜਿਸ ਦੇ ਚਲਦੇ ਅੱਜ ਹਾਈਕੋਰਟ ਦੇ ਹੁਕਮਾਂ ਨੂੰ ਪੂਰਾ ਕਰਨ ਲਈ ਸਿਵਲ ਪ੍ਰਸ਼ਾਸਨ ਵਲੋਂ ਨਿੱਜੀ ਟਰਾਲੀਆਂ ਅਤੇ ਜੇਸੀਬੀ ਲੈ ਕੇ ਕੂੜੇ ਦੇ ਢੇਰ ਚੁਕਾਉਣ ਲਈ ਸਵੇਰੇ ਤੋਂ ਹੀ ਕੂੜਾ ਡੰਪ ’ਤੇ ਪੁੱਜੇ, ਪਰ ਦੂਜੇ ਪਾਸੇ ਸਫ਼ਾਈ ਕਰਮਚਾਰੀ ਜਿਹੜੇ ਕਿ ਪਿਛਲੇ 13 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ ਉਨ੍ਹਾਂ ਵਲੋਂ ਪ੍ਰਸ਼ਾਸਨ ਦੇ ਇਸ ਕਦਮ ਦਾ ਵਿਰੋਧ ਕੀਤਾ ਅਤੇ ਕੂੜਾ ਚੱਕਣ ਤੋਂ ਰੋਕਿਆ ਗਿਆ। ਇਸ ਮੌਕੇ ਸਫਾਈ ਕਰਮਚਾਰੀ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ ਹਾਈਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਾਂ ਪਰ ਜੋ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਅਸੀਂ ਸਰਕਾਰ ਵਿਰੁੱਧ ਮੁਜ਼ਾਹਰਾ ਕਰ ਰਹੇ ਹਾਂ ਪਰ ਸਰਕਾਰ ਦੇ ਕੰਨ ’ਤੇ ਕੋਈ ਜੂੰ ਨਹੀਂ ਸਰਕ ਰਹੀ। ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿਚ ਇਹ ਕੂੜਾ ਚੱਕਣ ਨਹੀਂ ਦੇਵਾਂਗੇ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੇਣੀ ਪਵੇ। ਇਸ ਮਾਹੌਲ ਦੇ ਚਲਦੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਵਲੋਂ ਹਾਲਾਂਕਿ ਵੱਡੀ ਪੱਧਰ ਵਿਚ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਹੈ ਤਾਂ ਕਿ ਕਿਸੇ ਵੀ ਸਥਿਤੀ ਨਾਲ ਨਿਬੜਨ ਲਈ ਪੁਲਿਸ ਦੀ ਸਹਾਇਤਾ ਲਈ ਜਾਵੇਗੀ। ਦੂਜੇ ਪਾਸੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਦੇ ਈ ਓ ਅੰਮ੍ਰਿਤ ਲਾਲ ਨੇ ਕਿਹਾ ਕਿ ਸੰਗਰੂਰ ਦੇ ਇਕ ਵਿਅਕਤੀ ਵਲੋਂ ਸਾਫ਼ ਸਫ਼ਾਈ ਨੂੰ ਲੈ ਕੇ ਹਾਈਕੋਰਟ ’ਚ ਇਕ ਪਟੀਸ਼ਨ ਪਾਈ ਗਈ ਸੀ ਕਿ ਹਾਲਾਤ ਮਹਾਂਮਾਰੀ ਵਾਲੇ ਬਣਦੇ ਜਾ ਰਹੇ ਹਨ ਇਸ ਲਈ ਸਥਾਨਕ ਸਰਕਾਰਾਂ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ ਜਿਸ ਨੂੰ ਲੈ ਕੇ ਹਾਈਕੋਰਟ ਨੇ 22 ਤਾਰੀਖ ਤੱਕ ਸਾਰੇ ਸ਼ਹਿਰਾਂ ਅੰਦਰ ਸਫ਼ਾਈ ਕਰਨ ਦੇ ਆਦੇਸ਼ ਦਿੱਤੇ ਹਨ। ਜਿਸ ਨੂੰ ਲਾਗੂ ਕਰਵਾਉਣ ਲਈ ਹਰ ਹੀਲੇ ਅੱਜ ਕੋਸ਼ਿਸ਼ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸੰਸਦ ਵੱਲ ਜਾਂਦੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਖ਼ਿਲਾਫ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਨੇ ਪੱਤਰਕਾਰਾਂ ਨਾਲ ਪਲੇਠੀ ਕੀਤੀ ਮੀਟਿੰਗ
Ad Position 24
No active advertisement