ਜੈਤੋ, 21 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਅਲੋਚਨਾਂ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਗਏ ਹੰਝੂ ਗੈਸ ਦੇ ਹਮਲੇ ਤੇ ਲਾਠੀਚਾਰਜ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਿੱਖਿਆ ਅਤੇ ਟੈਸਟਿੰਗ ਪ੍ਰਣਾਲੀ ਦਾ ਵਿਰੋਧ ਕਰ ਰਹੇ ਹਨ ਅਤੇ ਪੂਰਾ ਦੇਸ਼ ਜਾਣਦਾ ਹੈ ਕਿ ਸਿੱਖਿਆ ਅਤੇ ਟੈਸਟਿੰਗ ਪ੍ਰਣਾਲੀ ਨੂੰ ਦੀਮਕ ਨੇ ਖੋਖਲਾ ਕਰ ਦਿੱਤਾ ਹੈ। ਨੌਜਵਾਨਾਂ ਨਾਲ ਇਹ ਵਿਵਹਾਰ ਕਰਨ ਦਾ ਕੋਈ ਤਰੀਕਾ ਨਹੀਂ ਹੈ। ਜਦ ਕਿ ਸਰਕਾਰ ਸਿੱਖਿਆ ਨੀਤੀ ਵਿਚ ਸਮੱਸਿਆਵਾਂ ’ਤੇ ਚਰਚਾ ਕਰਨ ਲਈ ਕਦਮ ਚੁੱਕਦੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਘਟੀਆ ਸਿਸਟਮ ਸਦਕਾ ਹੀ ਨੌਜਵਾਨਾਂ ਨੂੰ ਵਾਰ-ਵਾਰ ਪੇਪਰ ਦੇਣ ਲਈ ਤਿਆਰੀ ਕਰਨੀ ਪੈਂਦੀ ਹੈ ਜਦ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਵੇਖਦੇ ਹੋਏ ਕੁਤਾਈ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਮੌਕੇ ਜਗਜੀਤ ਸਿੰਘ ਪ੍ਰਧਾਨ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਸੱਤਾ ਭਾਊ ਕਾਸਮ ਭੱਟੀ ਆਦਿ ਪਾਰਟੀ ਵਰਕਰ ਮੌਜੂਦ ਸਨ।