06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੁਲਿਸ ਵਲੋਂ ਨਰੇਗਾ ਮੁਲਾਜ਼ਮਾਂ ’ਤੇ ਖੰਨਾ ਤੇ ਦਿੱਲੀ ’ਚ ਵਿਦਿਆਰਥੀਆਂ ’ਤੇ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 22-07-2026
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਐਡੀਸਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾਈ ਆਗੂ ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ ਅਤੇ ਗੌਰਮਿੰਟ ਸਕੂਲ ਟੀਚਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਜਿੰਦਰ ਪਾਇਲਟ ਅਤੇ ਵਿੱਤ ਸਕੱਤਰ ਨਵੀਨ ਸਚਦੇਵਾ ਨੇ ਪੰਜਾਬ ਪੁਲਿਸ ਵਲੋਂ ਪਿਛਲੇ ਦਿਨੀਂ ਖੰਨਾ ਸ਼ਹਿਰ ਵਿਚ ਦੋ ਵਾਰ ਨਰੇਗਾ ਮੁਲਾਜ਼ਮਾਂ ਅਤੇ ਉਨ੍ਹਾਂ ਦੀ ਹਮਾਇਤ ਵਿਚ ਗਏ ਮਜ਼ਦੂਰਾਂ ’ਤੇ ਕੀਤੇ ਗਏ ਪੁਲਿਸ ਲਾਠੀਚਾਰਜ ਅਤੇ ਬੀਤੇ ਕੱਲ੍ਹ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਉਪਰ ਕੀਤੇ ਗਏ ਅੰਨ੍ਹੇਵਾਹ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ਉਪਰ ਕੀਤਾ ਗਿਆ ਤਸ਼ੱਦਦ ਤਾਂ ਦਿਖਾਈ ਦੇ ਰਿਹਾ ਹੈ, ਪਰ ਪੰਜਾਬ ਵਿਚ ਆਪਣੀ ਹੁਕਮਰਾਨ ਸਰਕਾਰ ਵਲੋਂ ਪੰਜਾਬ ਅੰਦਰ ਹਰ ਰੋਜ ਵੱਖ-ਵੱਖ ਵਰਗਾਂ ਅਤੇ ਬੀਤੇ ਦਿਨੀਂ ਨਰੇਗਾ ਮੁਲਾਜ਼ਮਾਂ ’ਤੇ ਪੰਜਾਬ ਪੁਲਿਸ ਵਲੋਂ ਦੋ ਵਾਰ ਖੰਨਾ ਸ਼ਹਿਰ ਵਿਚ ਕੀਤੇ ਗਏ ਪੁਲਿਸ ਲਾਠੀਚਾਰਜ ਨੂੰ ਵੇਖ ਕੇ ਅੱਖਾਂ ਬੰਦ ਕਿਉਂ ਹੋ ਜਾਂਦੀਆਂ ਹਨ? ਆਮ ਆਦਮੀ ਪਾਰਟੀ ਦੇ ਇਸ ਦੂਹਰੇ ਕਿਰਦਾਰ ਦੀ ਲੋਕਾਂ ਨੂੰ ਸਮਝ ਨਹੀਂ ਆ ਰਹੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਲੋਕਾਂ ’ਤੇ ਲਾਠੀਚਾਰਜ ਕਰਕੇ ਇਨ੍ਹਾਂ ਸੰਘਰਸ਼ਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਲਈ ਗਾਰੰਟੀਸ਼ੁਦਾ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਈਸ ਮਿੱਲ ’ਚੋਂ 80 ਗੱਟੇ ਬਾਸਮਤੀ ਚੌਲ ਚੋਰੀ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪ੍ਰਦਰਸ਼ਨਕਾਰੀਆਂ ’ਤੇ ਕੀਤਾ ਗਿਆ ਲਾਠੀਚਾਰਜ ਮੰਦਭਾਗਾ-ਢਿੱਲਵਾਂ
Ad Position 24
No active advertisement