06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 22-07-2026
ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਵਿਖੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਨਵੀਂ ਦਾਣਾ ਮੰਡੀ, ਪਿੰਡ ਚੰਦਬਾਜਾ ਨਾਕਾ ਲਗਾਇਆ ਹੋਇਆ ਸੀ ਤਾਂ ਕਰੇਟਾ ਕਾਰ ਸ਼ੱਕੀ ਹਲਾਤਾਂ ਵਿਚ ਖੜ੍ਹੀ ਦਿਖਾਈ ਦਿੱਤੀ। ਜਿਸ ਵਿਚ ਬੈਠੇ ਹਰਦੀਪ ਸਿੰਘ ਰੋਕੀ ਪੁੱਤਰ ਜਸਵੀਰ ਸਿੰਘ ਵਾਸੀ ਮੋਗਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 810 ਗ੍ਰਾਮ ਹੈਰੋਇਨ ਕੀਤੀ ਗਈ ਅਤੇ 4000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦਾ ਮੋਬਾਇਲ ਅਤੇ ਕਾਰ ਕਰੇਟਾ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਰਾਈਸ ਮਿੱਲ ’ਚੋਂ 80 ਗੱਟੇ ਬਾਸਮਤੀ ਚੌਲ ਚੋਰੀ
Ad Position 24
No active advertisement