ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਨੇ ਬਹੁਤ ਉਤਸ਼ਾਹ ਨਾਲ ਇਕ ਖੇਤਰੀ ਜੋਹਨ ਟੂਰਨਾਮੈਂਟ ਦੀ ਮੇਜ਼ਬਾਨੀ ਕੀਤੀ। ਇਸ ਮੁਕਾਬਲੇ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਰਜਨੀ ਠਾਕੁਰ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ, ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੀ ਮਹੱਤਤਾ ’ਤੇ ਚਾਨਣਾ ਪਾਇਆ। ਟੂਰਨਾਮੈਂਟ ਦੇ ਹਿੱਸੇ ਵਜੋਂ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਅਤੇ ਆਰਮੀ ਪਬਲਿਕ ਸਕੂਲ ਫ਼ਰੀਦਕੋਟ ਵਿਚਕਾਰ ਅੰਡਰ-17 ਕੁੜੀਆਂ ਦਾ ਕ੍ਰਿਕਟ ਮੈਚ ਖੇਡਿਆ ਗਿਆ। ਇਸ ਰੋਮਾਂਚਕ ਮੈਚ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜੇਤੂ ਰਹੀ। ਜੇਤੂ ਟੀਮ ਦੀਆਂ ਖਿਡਾਰਨਾਂ, ਕਮਲਪ੍ਰੀਤ ਕੌਰ, ਪਵਨਪ੍ਰੀਤ, ਪੈਰਾਨੋਰਮਲ ਲੌਰੇਨ, ਅਰਸ਼ਪ੍ਰੀਤ ਕੌਰ, ਜੈਸਮੀਨ, ਸਿਮਰਨ, ਖੁਸ਼ੀ ਜੈਨ ਅਤੇ ਦਿਸ਼ਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਟੀਮ ਦੀ ਜਿੱਤ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਰਜਨੀ ਠਾਕੁਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਸਕੂਲ ਦੇ ਡੀਪੀਈ ਮਨਜੋਧ ਅਤੇ ਮਨਦੀਪ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ।