02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਅਣਡਿੱਠਾ ਕਰ ਰਹੀ ਪੰਜਾਬ ਸਰਕਾਰ-ਸੂਬਾ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 23-07-2026
ਜੈਤੋ, 22 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਜੈਤੋ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਇਸ ਕਾਰਨ ਸਫ਼ਾਈ ਕਰਮਚਾਰੀ ਪਿਛਲੇ 10 ਦਿਨਾਂ ਤੋਂ ਵੱਧ ਸਮੇਂ ਤੋਂ ਹੜਤਾਲ ’ਤੇ ਬੈਠੇ ਹਨ ਅਤੇ ਸਰਕਾਰੀ ਦਫ਼ਤਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਗਈ ਧੱਕੇਸ਼ਾਹੀ ਦੀਆਂ ਘਟਨਾਵਾਂ ਬਹੁਤ ਹੀ ਮੰਦਭਾਗੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਇਕ ਵਿਧਾਇਕ ਵਲੋਂ ਜਬਰੀ ਕੂੜਾ ਚੁਕਵਾਉਣ ਦੀ ਕਾਰਵਾਈ ਕਰਕੇ ਕਰਮਚਾਰੀਆਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸਫ਼ਾਈ ਕਰਮਚਾਰੀ ਕਦੇ ਵੀ ਭੁੱਲ ਨਹੀਂ ਸਕਣਗੇ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਹਰ ਮੌਸਮ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਪਰ ਅੱਜ ਉਹੀ ਕਰਮਚਾਰੀ ਆਪਣੇ ਬੁਨਿਆਦੀ ਹੱਕਾਂ ਲਈ ਸੜਕਾਂ ’ਤੇ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਗੱਲਬਾਤ ਕਰਕੇ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਠੇਕਾ ਪ੍ਰਣਾਲੀ ਨੂੰ ਖ਼ਤਮ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣਾ, ਖਾਲੀ ਅਸਾਮੀਆਂ ਨੂੰ ਤੁਰੰਤ ਭਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਸਮੇਂ ਸਿਰ ਤਨਖ਼ਾਹਾਂ ਅਤੇ ਬਕਾਇਆ ਰਕਮ ਜਾਰੀ ਕਰਨਾ, ਸੁਰੱਖਿਆ ਉਪਕਰਨ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ, ਸੇਵਾ ਦੌਰਾਨ ਮੌਤ ਜਾਂ ਹਾਦਸੇ ਦੀ ਸੂਰਤ ਵਿਚ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣਾ ਅਤੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਸਮਾਜਿਕ ਸੁਰੱਖਿਆ ਦਾ ਘੇਰਾ ਦੇਣਾ ਸ਼ਾਮਿਲ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਕੋਸ਼ਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ, ਤਾਂ ਜੋ ਕਰਮਚਾਰੀ ਮੁੜ ਆਪਣੇ ਫ਼ਰਜ਼ਾਂ ’ਤੇ ਪਰਤ ਸਕਣ ਅਤੇ ਆਮ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ ਕਰਵਾਏ
Ad Position 24
No active advertisement