06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖ਼ਤੀ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 24-07-2026

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਸ.ਡੀ.ਐਮ. ਦਫ਼ਤਰ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜੀ ਜਾ ਰਹੀ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਕੋ ਸਮੇਂ ਕਾਨੂੰਨੀ ਕਾਰਵਾਈ, ਜਾਗਰੂਕਤਾ ਅਤੇ ਨਸ਼ਾ ਛੁਡਾਊ ਇਲਾਜ ਵਰਗੇ ਕਈ ਪੱਖਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਸਿਹਤ ਸੇਵਾਵਾਂ ਨਾਲ ਜੋੜਨ ਅਤੇ ਸਮਾਜ ਵਿਚ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕੋਆਰਡੀਨੇਟਰ ਸੁਖਦੀਪ ਸਿੰਘ ਗਿੱਲ ਅਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਪ੍ਰੋ.ਗੁਰਸੇਵਕ ਸਿੰਘ, ਜਗਦੇਵ ਸਿੰਘ, ਸ਼ਰਨਜੀਤ ਸਿੰਘ, ਪ੍ਰਣਾਮ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ, ਸੰਨੀ ਕੁਮਾਰ, ਅਭੈਜੀਤ ਸਿੰਘ ਢਿੱਲੋਂ, ਜਗਦੀਪ ਸਿੰਘ, ਸੋਮਾ ਸਿੰਘ, ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ, ਚਮਕੌਰ ਸਿੰਘ, ਜਗਤਾਰ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਕਾਮੇ ਮੁੜ ਸੰਘਰਸ਼ਾਂ ਦੇ ਰਾਹ ’ਤੇ ਕਲਮ ਛੋੜ ਹੜਤਾਲ ਦੌਰਾਨ ਦਫ਼ਤਰਾਂ ’ਚ ਮੁਕੰਮਲ ਕੰਮ ਠੱਪ ਅਗਲੀ ਖ਼ਬਰ ਐਸ.ਐਮ.ਡੀ ਵਿੱਦਿਅਕ ਸੰਸਥਾਵਾਂ ਦੀ ਸੁਰਪ੍ਰੀਤ ਕੌਰ ਸੰਧੂ ਨੇ ਰਚਿਆ ਨਵਾਂ ਇਤਿਹਾਸ
Ad Position 24
No active advertisement