06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬੀਬੀ ਸੰਦੀਪ ਕੌਰ ਖਾਲਸਾ ਨੇ ਪਿੰਡ ਮੱਲ੍ਹਾ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਬਾਜਾਖਾਨਾ, 23 ਜੁਲਾਈ (ਜੀਵਨ ਗਰਗ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਹੁਦੇਦਾਰ ਅਤੇ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਧਰਮਪਤਨੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਜੈਤੋ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸੰਭਾਵੀ ਉਮੀਦਵਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਪਿੰਡ ਮੱਲਾ ਵਿਖੇ ਸੇਵਾ-ਮੁਕਤ ਜੇ.ਈ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਉਣ ਵਾਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਬਣਨ ਜਾ ਰਹੀ ਹੈ। ਇਸ ਲਈ ਸਾਨੂੰ ਸਭ ਨੂੰ ਹੁਣ ਤੋਂ ਹੀ ਇਨ੍ਹਾਂ ਚੋਣਾਂ ਦੀ ਤਿਆਰੀ ’ਚ ਜੁਟ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਦੇ ਕਾਰਜਕਾਲ ਨੂੰ ਪੰਜਾਬ ਦੇ ਲੋਕ ਬੜੀ ਵਾਰ ਦੇਖ ਚੁੱਕੇ ਹਨ। ਜਿਸ ਪਾਰਟੀ ਦੇ ਰਾਜ ’ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ ਹੋਵੇ ਤੇ ਹੋਰ ਧਾਰਮਿਕ ਮਰਿਯਾਦਾ ਦੀ ਸ਼ਰੇ੍ਹਆਮ ਉਲੰਘਣਾ ਹੋਵੇ ਉਸ ਨੂੰ ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ। ਜੇਕਰ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਉਸ ਨੇ ਵੀ ਸਿੱਖ ਕੌਮ ਨਾਲ ਕੋਈ ਖੈਰ ਨਹੀਂ ਗੁਜਾਰੀ। ਉਨ੍ਹਾਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ’ਤੇ ਹਮਲਾ ਕਰਕੇ ਸਿੱਖਾਂ ਨੂੰ ਅਜਿਹੇ ਜ਼ਖਮ ਦਿੱਤੇ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਜੇਕਰ ਸਿੱਖ ਕੌਮ ਨੇ ਆਪਣਾ ਧਰਮ ਤੇ ਵਿਰਸਾ ਸੁਰੱਖਿਅਤ ਰੱਖਣਾ ਹੈ ਤਾਂ ਪੰਜਾਬ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣਾ ਜ਼ਰੂਰੀ ਹੈ। ਇਸ ਮੌਕੇ ਬਲਜੀਤ ਕੌਰ, ਗੁਰਮੀਤ ਕੌਰ, ਮਨਦੀਪ ਕੌਰ, ਸੁਖਵਿੰਦਰ ਸਿੰਘ, ਬੱਗਾ ਸਿੰਘ, ਬੇਅੰਤ ਸਿੰਘ, ਗੋਰਾ ਸਿੰਘ, ਦੇਬੂ ਸਿੰਘ, ਗੋਰਾ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ’ਚ ਸੋਨੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਫ਼ਰੀਦਕੋਟ ਰੇਲਵੇ ਸਟੇਸ਼ਨ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ’ਚ ਲਿਆਂਦਾ ਜਾਵੇ -ਐਮ.ਪੀ. ਸਰਬਜੀਤ ਸਿੰਘ ਖਾਲਸਾ
Ad Position 24
No active advertisement