06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਬਾਜਾਖਾਨਾ, 23 ਜੁਲਾਈ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸ’ਸੀਏਸਨ ਬਲਾਕ ਬਾਜਾਖਾਨਾ ਦੀ ਮੀਟਿੰਗ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਡਾ. ਜਸਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਅਹਿਮ ਮੁੱਦੇ ਵਿਚਾਰੇ ਗਏ। ਇਸ ਮੌਕੇ ਡਾ. ਜਰਨੈਲ ਸਿੰਘ ਡੋਡ ਸੂਬਾ ਆਗੂ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਸਾਥੀਆਂ ਨੂੰ ਸਰਕਾਰ ਵਲੋਂ ਦਿੱਤੇ ਭਰੋਸੇ ਤੇ ਸਾਥੀਆਂ ਨੂੰ ਸਿਖਲਾਈ ਕੋਰਸ ਦੇ ਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ ਬਾਰੇ ਗੱਲਬਾਤ ਕੀਤੀ ਪਰ ਇਸ ’ਤੇ ਵਿਚਾਰ ਕਰਦੇ ਹੋਏ ਸਰਕਾਰ ਅਜੇ ਤੱਕ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ। ਜੇਕਰ ਸਰਕਾਰ ਨੇ ਮੈਡੀਕਲ ਪ੍ਰੈਕੀਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੂਬੇ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਸਰਕਾਰ ਖਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਡਾ. ਜਸਵਿੰਦਰ ਸਿੰਘ ਬਲਾਕ ਪ੍ਰਧਾਨ ਬਾਜਾਖਾਨਾ ਨੇ ਸਾਰੇ ਸਾਥੀਆਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਬਾਰੇ ਅਪੀਲ ਕੀਤੀ। ਇਸ ਮੌਕੇ ਡਾ. ਸ਼ਾਮ ਸਿੰਘ, ਡਾ. ਮਹਿੰਦਰ ਸਿੰਘ, ਡਾ. ਸੁਖਪਾਲ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਦੀਪ ਸਿੰਘ, ਡਾ. ਜਸਪਾਲ ਸਿੰਘ, ਡਾ. ਬਲਵੀਰ ਸਿੰਘ ਗੋਰਾ, ਡਾ. ਵਰਿੰਦਰ ਸਿੰਘ, ਡਾ. ਠਾਣਾ ਸਿੰਘ, ਡਾ. ਜਗਸੀਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਲਸ਼ਨ ਕੁਮਾਰ, ਡਾ. ਭੋਲਾ ਸਿੰਘ, ਡਾ. ਸ਼ਿਵਰਾਜ ਸਿੰਘ, ਡਾ. ਸਤਵਿੰਦਰ ਸਿੰਘ ਬਬਲਾ ਅਤੇ ਡਾ. ਹਿੰਦਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਜਾਖਾਨਾ ਵਿਖੇ ਸਾਉਣ ਦੀ ਪਹਿਲੀ ਬਰਸਾਤ ਨੇ ਹੀ ਸੀਵਰੇਜ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ’ਚ ਸੋਨੇ ਦੇ ਤਗਮੇ ਜਿੱਤੇ
Ad Position 24
No active advertisement