02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ਵਿਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨੀਟ ਪੇਪਰ ਤੇ ਹੋਰ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਵਿਖੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਕਰਨ ਅਤੇ ਪੰਜਾਬ ਵਿਚ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਸਮੇਂ ਨਕਲ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਵਲੋਂ ਕੀਤੀ ਗਈ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਹੀ ਪ੍ਰੀਖਿਆਵਾਂ ਕਰਵਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਅਤੇ ਪਿਛਲੇ ਸਮਿਆਂ ਵਿਚ ਪੇਪਰ ਲੀਕ ਮਾਮਲਿਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਦੇਸ਼ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਨੌਜਵਾਨਾਂ ’ਤੇ ਅੰਨ੍ਹਾ ਤਸ਼ੱਦਦ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹੱਕ ਵਿਚ ਆਏ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਹਿਰਾਸਤ ਵਿਚ ਲੈਣਾ ਬੇਹੱਦ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਨੇ ਲੱਖਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਹੈ, ਪਰ ਕੇਂਦਰ ਸਰਕਾਰ ਗੱਲ ਸੁਣਨ ਦੀ ਬਜਾਏ ਉਲਟਾ ਨੌਜਵਾਨਾਂ ’ਤੇ ਤਸ਼ੱਦਦ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੇਸ਼ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫ਼ਾ ਦੇਣ। ਇਸ ਮੌਕੇ ਹਰਚਰਨ ਸਿੰਘ ਬਰਾੜ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ, ਨਰਿੰਦਰ ਸਿੰਘ ਕਾਉਣੀ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭਿੰਦਰ ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਅਰਮਾਨ ਭੁੱਲਰ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ ਸਾਬਕਾ ਬਲਾਕ ਪ੍ਰਧਾਨ, ਤੇਜਿੰਦਰ ਸਿੰਘ ਜਿੰਮੀ ਬਰਾੜ ਸਾਬਕਾ ਕੌਂਸਲਰ, ਕਰਮਜੀਤ ਸਿੰਘ ਕਰਮਾ ਕੌਂਸਲਰ, ਗੁਰਲਾਲ ਸਿੰਘ ਲਾਡੀ ਮਾਂਗਟਕੇਰ, ਸੱਤਪਾਲ ਸਿੰਘ ਖੱਪਿਆਂਵਾਲੀ, ਯਾਦਵਿੰਦਰ ਸਿੰਘ ਯਾਦੂ ਸਾਬਕਾ ਕੌਂਸਲਰ, ਰਣਜੀਤ ਸਿੰਘ ਧਾਲੀਵਾਲ, ਮੱਖਣ ਸਿੰਘ ਫੂਲੇਵਾਲਾ ਬਲਾਕ ਪ੍ਰਧਾਨ ਮਲੋਟ ਦਿਹਾਤੀ, ਜਸਵਿੰਦਰ ਸਿੰਘ ਗੰਧੜ, ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਲਖਵਿੰਦਰ ਸਿੰਘ ਢਿੱਲੋਂ, ਅਨਮੋਲ ਸਿੰਘ ਸੰਧੂ ਲੁਬਾਣਿਆਂਵਾਲੀ, ਜਸਪ੍ਰੀਤ ਸਿੰਘ ਭਲਾਈਆਣਾ, ਗੁਰਪ੍ਰੀਤ ਸਿੰਘ ਮਨੀਆਂਵਾਲਾ, ਭਿੰਦਰ ਸਿੱਧੂ, ਮਨਦੀਪ ਸਿੰਘ ਖੱਪਿਆਂਵਾਲੀ, ਸੰਦੀਪ ਵਧਵਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਹਿਊਮੈਨ ਡਿਵੈੱਲਪਮੈਂਟ ਫਾਊਡੇਸ਼ਨ ਅਮਰੀਕਾ ਨੇ ਕਮਜ਼ੋਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਅਗਲੀ ਖ਼ਬਰ ਇਨੈਲੋ ਨੇ ਜੰਤਰ-ਮੰਤਰ ’ਤੇ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕੀਤਾ
Ad Position 24
No active advertisement