02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

9 ਸਾਲ ਪਹਿਲਾਂ ਦਰਜ ਇਕ ਮਾਮਲੇ ’ਚ ਮੁਲਜ਼ਮ ਭਗੌੜਾ ਕਰਾਰ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 25-07-2026
ਫ਼ਰੀਦਕੋਟ, 24 ਜੁਲਾਈ (ਸਰਬਜੀਤ ਸਿੰਘ)-ਸਥਾਨਕ ਅਦਾਲਤ ਵਲੋਂ ਜਾਰੀ ਹੋਏ ਹੁਕਮਾਂ ਅਨੁਸਾਰ ਪੁਲਿਸ ਵਲੋਂ 2017 ਦੇ ਥਾਣਾ ਸਿਟੀ, ਫ਼ਰੀਦਕੋਟ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਉਸ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਭਗੌੜੇ ਵਿਅਕਤੀ ਦੀ ਗਿ੍ਰਫਤਾਰੀ ਲਈ ਪੀ.ਓ. ਸਟਾਫ਼ ਪੁਲਿਸ ਨੂੰ ਮਾਮਲਾ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਿਤੀ 17-6-2017 ਨੂੰ ਦਰਜ ਮੁਕੱਦਮਾ ਨੰਬਰ 125 ਵਿਚ ਅਦਾਲਤ ਵਲੋਂ ਮੁਲਜ਼ਮ ਗੁਲਜਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਝੋਕ ਸਰਕਾਰੀ ਫ਼ਰੀਦਕੋਟ ਨੂੰ ਮਿਸ ਚੰਦਨ ਜੇ.ਐਮ.ਆਈ.ਸੀ. ਦੀ ਅਦਾਲਤ ਵਲੋਂ ਮਿਤੀ 8-9-2023 ਦੇ ਨੂੰ ਆਦੇਸ਼ ਜਾਰੀ ਕਰਦੇ ਹੋਏ ਭਗੌੜਾ ਘੋਸ਼ਿਤ ਕੀਤਾ ਗਿਆ ਸੀ ਅਤੇ ਮੁੱਖ ਅਫਸਰ, ਥਾਣਾ ਨੂੰ ਉਕਤ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 174-ਏ ਤਹਿਤ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਲਮਛੋੜ ਹੜਤਾਲ ਦੂਜੇ ਦਿਨ ’ਚ ਦਾਖ਼ਲ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਮਹਿਲਾਵਾਂ ਦੀ ਮੌਤ ਤੇਜ਼ ਰਫਤਾਰ ਸਵਿਫਟ ਕਾਰ ਨੇ ਮਾਰੀ ਐਕਟਿਵਾ ਨੂੰ ਟੱਕਰ
Ad Position 24
No active advertisement