02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਿੰਡ ਕਰੀਰਵਾਲੀ ਦੇ ਜਗਜੀਤ ਸਿੰਘ ਗੱਗੀ ਬਰਾੜ ‘ਆਪ’ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-07-2026
ਜੈਤੋ, 24 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਆਮ ਆਦਮੀ ਪਾਰਟੀ ਵਲੋਂ ਪਿੰਡ ਕਰੀਰਵਾਲੀ ਦੇ ਜਗਜੀਤ ਸਿੰਘ (ਗੱਗੀ) ਬਰਾੜ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਹੈ ਅਤੇ ਵੱਖ-ਵੱਖ ਆਗੂਆਂ ਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਜਗਜੀਤ ਸਿੰਘ ਗੱਗੀ ਬਰਾੜ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਉਨ੍ਹਾਂ ’ਤੇ ਕੀਤੇ ਵਿਸ਼ਵਾਸ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਰਹਿਣਗੇ। ਇਸ ਨਿਯੁਕਤੀ ’ਤੇ ਵਿਧਾਇਕ ਇੰਜੀ. ਅਮੋਲਕ ਸਿੰਘ, ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਆਪ ਯੂਥ ਵਿੰਗ ’ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਇਸ ਪ੍ਰਧਾਨ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ, ਆਪ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਵਾਲੀਆ ਰਣ ਸਿੰਘ ਵਾਲਾ, ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਵਾਇਸ ਪ੍ਰਧਾਨ ਨਰਿੰਦਰਪਾਲ ਰਾਮੇਆਣਾ, ਲਛਮਣ ਸਿੰਘ ਬਿਸ਼ਨਦੀ ਪ੍ਰਧਾਨ ਕਿਸਾਨ ਵਿੰਗ ਹਲਕਾ ਜੈਤੋ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ (ਰੋੜੀਕਪੂਰਾ), ਜਸਕਰਨ ਸਿੰਘ ਜੱਸ ਬਰਾੜ ਸਰਪੰਚ ਨਵਾਂ ਰੋੜੀਕਪੂਰਾ, ਨੰਬਰਦਾਰ ਸੰਦੀਪ ਸਿੰਘ ਬਰਾੜ ਕੋਆਰਡੀਨੇਟਰ ਯੂਥ ਵਿੰਗ ਆਪ, ਜਸਪਾਲ ਸਿੰਘ ਜੱਸਾ ਬਰਾੜ ਸਰਪੰਚ ਰੋੜੀਕਪੂਰਾ, ਤਲਵਿੰਦਰ ਸਿੰਘ ਕਿੰਦਾ ਸਰਪੰਚ ਕੋਠੇ ਰਾਮਸਰ, ਡਾ. ਹਰਪਾਲ ਸਿੰਘ ਰਾਮੂਵਾਲਾ ਆਦਿ ਵਲੋਂ ਜਗਮੀਤ ਸਿੰਘ ਅਤੇ ਮੋਂਟੀ ਬਰਾੜ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ’ਚ ਭਾਜਪਾ ਦੇ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਗੌਰਵ ਕੱਕੜ ਦਾ ਸਨਮਾਨ ਅਗਲੀ ਖ਼ਬਰ ਪਿੰਡ ਸੰਗਰਾਹੂਰ ਵਿਖੇ ਬਾਬਾ ਮੋਹਕਮਦੀਨ ਸ਼ਾਹ ਜੀ ਦੀ ਯਾਦ ’ਚ ਸੱਭਿਆਚਾਰਕ ਮੇਲਾ ਕਰਵਾਇਆ
Ad Position 24
No active advertisement