ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰਜੰਟ ਸਿੰਘ ਜਟਾਣਾ ਵੜਤੀਆ ਨੂੰ ਬਾਜ਼ੀਗਰ ਅਤੇ ਟੱਪਰੀਵਾਸ ਵੈੱਲਫ਼ੇਅਰ ਬੋਰਡ ਪੰਜਾਬ ਚੰਡੀਗੜ੍ਹ ਹਲਕਾ ਵਿਧਾਨ ਸਭਾ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਲਗਾਇਆ ਗਿਆ ਹੈ। ਇਸ ਸੰਬੰਧ ਵਿਚ ਸਥਾਨਕ ਬੱਸ ਸਟੈਂਡ ਨੇੜੇ ਵਿਸ਼ਾਲ ਨਗਰ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਸਮਾਗਮ ਰੱਖਿਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਸ. ਬਰਾੜ ਨੇ ਗੁਰਜੰਟ ਸਿੰਘ ਜਟਾਣਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਭਾਈਚਾਰੇ ਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਮਾਜ ਸੇਵਾ ਖੇਤਰ ਨਾਲ ਜੁੜੇ ਹੋਏ ਹਨ। ਇਸ ਮੌਕੇ ਗੁਰਜੰਟ ਸਿੰਘ ਨੇ ਬੋਲਦਿਆਂ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਕਾਕਾ ਬਰਾੜ ਅਤੇ ਹੋਰ ਆਗੂਆਂ ਤੇ ਭਾਈਚਾਰੇ ਅਤੇ ਮੁਹੱਲਾ ਵਾਸੀਆਂ ਵਲੋਂ ਹਾਰ ਪਹਿਨਾ ਕੇ ਗੁਰਜੰਟ ਸਿੰਘ ਨੂੰ ਵਧਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਗੁਰਜੰਟ ਸਿੰਘ ਜਟਾਣਾ ਪੰਜਾਬ ਪੁਲਿਸ ਵਿਚੋਂ ਏ.ਐੱਸ.ਆਈ. ਸੇਵਾ ਮੁਕਤ ਹੋਏ ਹਨ। ਹੁਣ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਡਾ. ਸੁਖਮੰਦਰ ਸਿੰਘ ਸਰਾਂ ਚੇਅਰਮੈਨ, ਸੁਖਰਾਜ ਸਿੰਘ ਬਰਕੰਦੀ ਲੋਕ ਗਾਇਕ ਅਤੇ ਕੌਂਸਲਰ ਵਿਕਰਮ ਵਿੱਕੀ ਡਮੋਲੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਸਮੇਲ ਸਿੰਘ ਸੇਵਾ ਮੁਕਤ ਇੰਸਪੈਕਟਰ, ਕੁਲਵੰਤ ਸਿੰਘ, ਹਰਦੇਵ ਸਿੰਘ ਸੁਰੀਲਾ ਪ੍ਰਧਾਨ ਲੋਕ ਗਾਇਕ ਕਲਾ ਮੰਚ, ਸਤਪਾਲ ਸਿੰਘ, ਮਨਦੀਪ ਸਿੰਘ, ਸੁਖਵੀਰ ਸਿੰਘ, ਕੁਲਦੀਪ ਸਿੰਘ, ਨਿਸ਼ਾਨ ਸਿੰਘ, ਪਰਮਵੀਰ ਸਿੰਘ, ਸੁਖਮੰਦਰ ਸਿੰਘ ਪ੍ਰਧਾਨ ਵਿਸ਼ਾਲ ਨਗਰ, ਤਰਸੇਮ ਸਿੰਘ, ਮਨੀ ਹਾਂਡਾ, ਹਨੀ ਪ੍ਰਿੰਸ, ਅਨਿਲ ਕੁਮਾਰ, ਜਸਵੀਰ ਸਿੰਘ, ਸੁਦਾਮ ਹੁਸੈਨ, ਪਰਮਿੰਦਰ ਸਿੰਘ ਜਟਾਣਾ, ਮਨਪ੍ਰੀਤ ਸਿੰਘ, ਗੁਲਜ਼ਾਰ ਸਿੰਘ, ਲੱਕੀ ਸ਼ਰਮਾ ਆਦਿ ਹਾਜ਼ਰ ਸਨ।