03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਦਿਆਰਥੀਆਂ ’ਤੇ ਲਾਠੀਚਾਰਜ ਮਾਮਲੇ ’ਚ ਮੋਦੀ ਸਰਕਾਰ ਮੁਆਫ਼ੀ ਮੰਗੇ-ਹਨੀ ਫ਼ੱਤਣਵਾਲਾ

Ad Position 21
No active advertisement
ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਸਵੀਕਾਰ ਕਰਨ, ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣ ਅਤੇ ਦੇਸ਼ ਨੂੰ ਇਹ ਦੱਸਣ ਕਿ ਇਸ ਮਾਮਲੇ ਵਿਚ ਸਰਕਾਰ ਤੋਂ ਗ਼ਲਤੀ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕੀਤਾ ਗਿਆ ਇਹ ਖਿਲਵਾੜ ਲੋਕ ਲੰਮੇ ਸਮੇਂ ਤੱਕ ਯਾਦ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਇਆ ਤਸ਼ੱਦਦ ਨਿੰਦਣਯੋਗ ਕਾਰਾ-ਕਰਨਵੀਰ ਸਿੰਘ ਇੰਦੌਰਾ
Ad Position 24
No active advertisement