03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੁਲਿਸ ਵਲੋਂ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ

Ad Position 21
No active advertisement
ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਗੈਂਗਸਟਰਾਂ ’ਤੇ ਵਾਰ’ ਤਹਿਤ ਅਭਿਮਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਸਰਚ ਅਭਿਆਨ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਸਥਿਤ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚਲਾਇਆ ਗਿਆ। ਇਸ ਚੈਕਿੰਗ ਮੁਹਿੰਮ ਦੌਰਾਨ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਜਸਪਾਲ ਸਿੰਘ ਡੀ.ਐੱਸ.ਪੀ. (ਮਲੋਟ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ’ਤੇ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਭਿਆਨ ਵਿਚ 150 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਰੇਲਵੇ ਸਟੇਸ਼ਨਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। ਵਾਹਨ ਐਪ ਰਾਹੀਂ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਤਲਾਸ਼ੀ ਕੀਤੀ ਗਈ। ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸੰਬੰਧੀ ਜਾਗਰੂਕ ਕੀਤਾ ਗਿਆ। ਐੱਸ.ਐੱਸ.ਪੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਰਚ ਆਪ੍ਰੇਸ਼ਨ ਨਿਯਮਤ ਤੌਰ ’ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅੰਨਸਰਾਂ, ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਵਿਦਿਆਰਥੀਆਂ ’ਤੇ ਲਾਠੀਚਾਰਜ ਮਾਮਲੇ ’ਚ ਮੋਦੀ ਸਰਕਾਰ ਮੁਆਫ਼ੀ ਮੰਗੇ-ਹਨੀ ਫ਼ੱਤਣਵਾਲਾ
Ad Position 24
No active advertisement