09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਪਾਰਟੀ ਨੇ ਥਾਲੀਆਂ ਖੜਕਾ ਕੇ ਕੇਂਦਰ ਖਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-07-2026

ਫ਼ਰੀਦਕੋਟ, 25 ਜੁਲਾਈ (ਜਸਵੰਤ ਸਿੰਘ ਪੁਰਬਾ)-ਨੀਟ ਦੇ ਪੇਪਰ ਲੀਕ ਹੋਣ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਿੱਲੀ ਤੋਂ ਸ਼ੁਰੂ ਹੋਏ ਪ੍ਰਦਰਸ਼ਨ ਦੀ ਲਹਿਰ ਦੇਸ਼ ਭਰ ਵਿਚ ਫ਼ੈਲਣੀ ਸ਼ੁਰੂ ਹੋਈ। ਜਿਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵਲੋਂ ਅਤੇ ਆਮ ਲੋਕਾਂ ਵਲੋਂ ਵੱਡੇ ਪੱਧਰ ’ਤੇ ਰੋਸ਼ ਪ੍ਰਦਰਸ਼ਨ ਕੀਤੇ ਜਾਣ ਲੱਗੇ। ਇਸ ਦੇ ਨਾਲ ਹੀ ਬਹੁਤ ਥਾਵਾਂ ’ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦਾ ਟਾਕਰਾ ਹੋਇਆ ਜਿਸ ਨਾਲ ਵੱਡੇ ਗਿਣਤੀ ਵਿਚ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਅੱਜ ਫ਼ਰੀਦਕੋਟ ਵਿਖੇ ਆਮ ਆਦਮੀ ਪਾਰਟੀ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਪ੍ਰਦਰਸ਼ਨ ਵਿਚ ਥਾਲੀਆਂ ਖੜ੍ਹਕਾ ਕੇ ਆਪਣਾ ਰੋਸ਼ ਜਤਾਇਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਯੂਥ ਪ੍ਰਧਾਨ ਸਿਮਰਜੀਤ ਮਲਹੋਤਰਾ ਅਤੇ ਮਹਿਲਾ ਆਗੂ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਮਹਿਲਾਵਾਂ ਤੇ ਪੁਰਸ਼ਾਂ ਨੇ ਹਿੱਸਾ ਲਿਆ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨੀਟ ਦੇ ਪੇਪਰ ਦੌਰਾਨ ਕਈ ਬੱਚਿਆਂ ਵਲੋਂ ਆਪਣੀ ਜਾਨ ਗਵਾਉਣੀ ਪਈ ਅਤੇ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਬੱਚਿਆਂ ਉੱਪਰ ਲਾਠੀਚਾਰਜ ਕੀਤਾ ਗਿਆ ਜਿਸ ਦੀ ਉਹ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਧਰਮਿੰਦਰ ਪ੍ਰਧਾਨ ’ਤੇ ਬੱਚਿਆਂ ਦੀ ਹੱਤਿਆ ਦਾ ਮੁਕੱਦਮਾ ਵੀ ਦਰਜ ਕਰਨਾ ਚਾਹੀਦਾ ਹੈ, ਸਿਰਫ ਅਸਤੀਫ਼ੇ ਨਾਲ ਕੇਂਦਰ ਸਰਕਾਰ ਆਪਣਾ ਪੱਲਾ ਨਹੀਂ ਛੱਡ ਸਕਦੀ। ਉਨ੍ਹਾਂ ਕਿਹਾ ਕਿ ਅੱਜ ਫ਼ਰੀਦਕੋਟ ਵਿਚ ਥਾਲੀਆਂ ਖੜ੍ਹਕਾ ਕੇ ਆਪਣਾ ਰੋਸ਼ ਪ੍ਰਗਟ ਕੀਤਾ ਗਿਆ ਹੈ। ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣਾ ਆਪਣੇ ਆਪ ਵਿਚ ਬਹੁਤ ਵੱਡਾ ਸਵਾਲ ਹੈ ਅਤੇ ਉਹ ਮੰਗ ਕਰਦੇ ਹਨ ਕਿ ਸਿੱਖਿਆ ਮੰਤਰੀ ਧਰਮਿੰਦਰ ਚੌਹਾਨ ਦੇ ਅਸਤੀਫ਼ੇ ਦੇ ਨਾਲ ਨਾਲ ਉਨ੍ਹਾਂ ਦੇ ਉੱਪਰ ਮੁਕੱਦਮਾ ਵੀ ਦਰਜ ਕੀਤਾ ਜਾਵੇ ਤਾਂ ਜੋ ਮ੍ਰਿਤਕ ਬੱਚਿਆਂ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਯੂਥ ਪ੍ਰਧਾਨ ਸਿਮਰਜੀਤ ਮਲਹੋਤਰਾ ਅਤੇ ਮਹਿਲਾ ਆਗੂ ਸਰਬਜੀਤ ਕੌਰ ਨੇ ਵੀ ਮੋਦੀ ਸਰਕਾਰ ’ਤੇ ਵੱਡੇ ਸਵਾਲ ਖੜੇ ਕੀਤੇ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ‘ਆਪ’ ਨੇ ‘ਥਾਲੀ ਵਜਾਓ ਤਾਨਾਸ਼ਾਹ ਭਜਾਓ’ ਮਾਰਚ ਕੱਢਿਆ ਅਗਲੀ ਖ਼ਬਰ ਸੰਗਰੂਰ ਧਰਨੇ ’ਚ ਸ਼ਾਮਿਲ ਹੋਣ ਲਈ ਫ਼ਰੀਦਕੋਟ ਤੋਂ ਆਸ਼ਾ ਵਰਕਰਾਂ ਦਾ ਜਥਾ ਰਵਾਨਾ
Ad Position 24