09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਟਰੱਕ ਨਾਲ ਹੋਈ ਟਕੱਰ ਤੋਂ ਬਾਅਦ ਮੋਟਰਸਾਈਕਲ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 26-07-2026
ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)–ਪਿੰਡ ਮਹਿਮੂਆਣਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਆ ਰਹੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਤੇਜ਼ ਰਫ਼ਤਾਰ ਟਰੱਕ ਵਲੋਂ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਮਿ੍ਰਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਟਰੱਕ ਚਾਲਕ ਦੀ ਸ਼ਨਾਖ਼ਤ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਲਖਵਿੰਦਰ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਪਿਤਾ ਜਗਰੂਪ ਸਿੰਘ ਮਹਿਮੂਆਣਾ ਦੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਸੜਕ ’ਤੇ ਚੜ੍ਹਿਆ ਤਾਂ ਤੇਜ ਰਫ਼ਤਾਰ ਆ ਰਹੇ ਇਕ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਨਾਲ ਉਹ ਸੜਕ ’ਤੇ ਡਿੱਗ ਗਿਆ ਅਤੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਐਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਮਹਿਮੂਆਣਾ ਵਿਖੇ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਹੋਏ ਮੋਟਰਸਾਈਕਲ ਸਵਾਰ ਦੀ ਮੌਤ ਤੋਂ ਬਾਅਦ ਮਿ੍ਰਤਕ ਦੀ ਲਾਸ਼ ਕਬਜੇ ਵਿਚ ਲੈ ਲਈ ਗਈ ਹੈ ਅਤੇ ਟਰੱਕ ਚਾਲਕ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਕ ਦਾ ਨੰਬਰ ਉਨ੍ਹਾਂ ਕੋਲ ਆ ਗਿਆ ਹੈ ਤੇ ਜਲਦ ਹੀ ਟਰੱਕ ਚਾਲਕ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗਲੀ ’ਚ ਖੜ੍ਹੀ ਸਵਿਫ਼ਟ ਕਾਰਨ ਨਾਮਾਲੂਮ ਵਿਅਕਤੀ ਵਲੋਂ ਚੋਰੀ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ‘ਆਪ’ ਨੇ ‘ਥਾਲੀ ਵਜਾਓ ਤਾਨਾਸ਼ਾਹ ਭਜਾਓ’ ਮਾਰਚ ਕੱਢਿਆ
Ad Position 24