09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-07-2026
ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚੰਦਬਾਜਾ ਪਹੁੰਚੇ ਤਾਂ ਪਿੰਡ ਸ਼ਮਸ਼ਾਨ ਘਾਟ ਤੋਂ ਸੁਰਿੰਦਰ ਸਿੰਘ ਉਰਫ਼ ਬੋਬੀ ਪੁੱਤਰ ਬਿੰਦਰ ਸਿੰਘ ਵਾਸੀ ਪੱਕਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 28 ਨਸ਼ੇ ਦੀਆਂ ਪਾਬੰਦੀਸ਼ੁਦਾ ਚਿੱਟੇ ਰੰਗ ਦੀਆਂ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਬੂਹ (ਹਰੀਕੇ) ਵਿਖੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਅਕਾਲੀ ਵਰਕਰਾਂ ਦੀ ਪੰਜਾਬ ਅਤੇ ਕੇਂਦਰ ਸਰਕਾਰਾਂ ਵਲੋਂ ਕੀਤੇ ਲਾਠੀਚਾਰਜ ਸੰਬੰਧੀ ਮੀਟਿੰਗ
Ad Position 24