ਜੈਤੋ, 25 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਵਿਖੇ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਲਈ ਪਿਆਰ ਦੇ ਪ੍ਰਤੀਕ ਵਜੋਂ ਭੇਜੇ ਗਏ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਸਕੂਲ ਬੈਗ ਵੰਡਣ ਦੀ ਮੁਹਿੰਮ ਇਸ ਹਫ਼ਤੇ ਸ਼ੁਰੂ ਕੀਤੀ ਗਈ ਹੈ। ਐਡਵੋਕੇਟ ਹਰਸਿਮਰਨ ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਵਧੀਆ ਅਤੇ ਆਧੁਨਿਕ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਹਰ ਖੇਤਰ ਵਿਚ ਨਵੀਆਂ ਉੱਚਾਈਆਂ ਹਾਸਿਲ ਕਰ ਸਕਣ। ਇਸ ਮੌਕੇ ਨਗਰ ਕੌਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਯੂਥ ਆਗੂ ਰੁਪਿੰਦਰ ਸਿੰਘ, ਕੌਂਸਲਰ ਵਿਜੈ ਸੋਲੰਕੀ, ਜਗਦੀਸ਼ ਸਿੰਘ, ਸਕੂਲ ਪ੍ਰਿੰਸੀਪਲ ਦਰਸ਼ਨ ਸਿੰਘ, ਸਕੂਲ ਇੰਚਾਰਜ ਅਮਰਜੀਤ ਕੌਰ, ਐਮੀਨੈਸ ਕੋਆਡੀਨੇਟਰ ਸ਼ੈਲੀ ਜੈਨ, ਮਧੂ ਬਾਲਾ, ਨਵਜੀਤ ਕੌਰ, ਆਸ਼ਾ ਸ਼ਰਮਾ, ਸਿੱਖਿਆ ਸ਼ਾਸਤਰੀ ਸੇਵਾ ਮੁਕਤ ਅਧਿਆਪਕ ਸੁਰਿੰਦਰਪਾਲ ਸ਼ਰਮਾ ਝੱਖੜਖਵਾਲਾ, ਡੀ.ਪੀ.ਈ. ਸੁਖਵੀਰ ਸਿੰਘ ਬਰਾੜ ਰੋੜੀਕਪੂਰਾ, ਸੁਰਿੰਦਰ ਗਰਗ, ਅੰਕੁਸ਼ ਗੋਇਲ, ਆਦਿ ਹਾਜ਼ਰ ਸਨ। ਮੰਚ ਸੰਚਾਲਨ ਰਾਜਿੰਦਰ ਕੁਮਾਰ ਤੇ ਰੀਤੂ ਨਾਗਪਾਲ ਨੇ ਕੀਤਾ।