03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਾਰ ਦੀ ਟੱਕਰ ਨਾਲ ਹੋਈ ਦੋ ਔਰਤਾਂ ਦੀ ਮੌਤ ਦਾ ਮਾਮਲਾ ਭਖਿਆ

Ad Position 21
No active advertisement
ਅਜੀਤ ਡੈਸਕ 27-07-2026

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਦੋ ਦਿਨ ਪਹਿਲਾਂ ਫ਼ਰੀਦਕੋਟ ਦੇ ਸਾਦਿਕ ਰੋਡ ’ਤੇ ਇਕ ਸਕੂਟਰੀ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ ਸੀ। ਜਿਸ ਦੌਰਾਨ ਸਕੂਟਰੀ ਸਵਾਰ ਦੋਨੋਂ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਉਸ ਤੋਂ ਬਾਅਦ ਲਗਾਤਾਰ ਪਰਿਵਾਰਕ ਮੈਂਬਰਾਂ ਵਲੋਂ ਦੋਸ਼ੀ ਦੀ ਪਹਿਚਾਣ ਹੋਣ ਦੇ ਬਾਵਜੂਦ ਪੁਲਿਸ ਵਲੋਂ ਮੁਲਜ਼ਮ ਨੂੰ ਨਾ ਫ਼ੜੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਰੋਸ ਵਜੋਂ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸਾਦਿਕ ਰੋਡ ਨੂੰ ਮੁਕੰਮਲ ਤੌਰ ’ਤੇ ਧਰਨਾ ਲਗਾ ਕੇ ਜਾਮ ਕਰ ਦਿੱਤਾ ਹੈ। ਉਨ੍ਹਾਂ ਵਲੋਂ ਪੁਲਿਸ ’ਤੇ ਮੁਲਜ਼ਮ ਨੂੰ ਬਚਾਉਣ ਅਤੇ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਦੋਸ਼ੀ ਨੂੰ ਫ਼ੜਿਆ ਨਹੀਂ ਜਾਂਦਾ ਤਦ ਤੱਕ ਉਹ ਨਾ ਤਾਂ ਧਰਨਾ ਸਮਾਪਤ ਕਰਨਗੇ ਅਤੇ ਨਾ ਹੀ ਲਾਸ਼ਾਂ ਦਾ ਅੰਤਿਮ ਸਸਕਾਰ ਕਰਨਗੇ। ਹਾਲਾਂਕਿ ਪੁਲਿਸ ਵਲੋਂ ਭਰੋਸਾ ਦਿੱਤਾ ਜਾ ਰਿਹਾ ਕਿ ਦੋਸ਼ੀਆਂ ਨੂੰ ਜਲਦ ਫੜ ਲਿਆ ਜਾਵੇਗਾ। ਪਰਿਵਾਰ ਮੈਂਬਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਦੇਣ ਪੁਲਿਸ ਆਪਣਾ ਕੰਮ ਕਰ ਰਹੀ ਹੈ। ਇਸ ਮੌਕੇ ਮ੍ਰਿਤਕਾ ਦੇ ਪਤੀ ਅਤੇ ਦਿਉਰ ਨੇ ਕਿਹਾ ਕਿ ਹਾਦਸਾ ਹੋਏ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਨੂੰ ਹਾਲੇ ਤੱਕ ਪੁਲਿਸ ਕਾਬੂ ਨਹੀਂ ਕਰ ਸਕੀ ਅਤੇ ਨਾ ਹੀ ਉਸਦੇ ਕਿਸੇ ਪਰਿਵਾਰਕ ਮੈਂਬਰ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ। ਉਲਟਾ ਪੁਲਿਸ ਵਲੋਂ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਧਰਨਾ ਨਾ ਲਗਾਇਆ ਜਾਵੇ ਪਰ ਸਾਡੇ ਕੋਲ ਇਸ ਤੋਂ ਇਲਾਵਾ ਕੋਈ ਹੱਲ ਨਹੀਂ। ਉਨ੍ਹਾਂ ਦੋਸ਼ ਲਗਾਏ ਕੇ ਮੁਲਜ਼ਮ ਦੀ ਕਾਰ ’ਚੋ ਨਸ਼ੇ ਨਾਲ ਸਬੰਧਿਤ ਇਤਰਾਜਯੋਗ ਚੀਜ਼ਾਂ ਵੀ ਬਰਾਮਦ ਹੋਈਆਂ ਜੋ ਸਾਬਤ ਕਰਦੀਆਂ ਹਨ ਕਿ ਮੁਲਜ਼ਮ ਕਥਿਤ ਨਸ਼ੇ ਦਾ ਆਦਿ ਸੀ ਅਤੇ ਹਾਦਸੇ ਵਾਲੇ ਦਿਨ ਬਹੁਤ ਓਵਰ ਸਪੀਡ ’ਚ ਕਾਰ ਚਲਾ ਰਿਹਾ ਸੀ ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਜਦ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੁੰਦੀ ਤਦ ਤੱਕ ਉਹ ਨਾ ਤਾਂ ਧਰਨਾ ਸਮਾਪਤ ਕਰਨਗੇ ਨਾ ਹੀ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨਗੇ। ਉਨ੍ਹਾਂ ਚੇਤਵਾਨੀ ਦਿੱਤੀ ਕਿ ਕੱਲ੍ਹ ਤੱਕ ਜੇ ਦੋਸ਼ੀ ਨਾ ਫੜਿਆ ਗਿਆ ਤਾਂ ਉਹ ਨੈਸ਼ਨਲ ਹਾਈਵੇ ਜਾਮ ਕਰਨਗੇ। ਇਸ ਮੌਕੇ ਰਿਟੇਲ ਕਰਿਆਨਾ ਐਸੋਸੀਏਸ਼ਨ ਵਲੋਂ ਪ੍ਰਧਾਨ ਚੰਦਨ ਕੁਮਾਰ ਨੇ ਵੀ ਪਰਿਵਾਰ ਦੇ ਹੱਕ ’ਚ ਸਮਰਥਨ ਦੇਣ ਅਤੇ ਪਰਿਵਾਰ ਨਾਲ ਖੜਨ ਦਾ ਐਲਾਨ ਕੀਤਾ। ਕਿਸਾਨ ਜਥੇਬੰਦੀਆਂ ਦੇ ਆਗੂ ਵੀ ਧਰਨੇ ’ਚ ਪਰਿਵਾਰ ਦਾ ਸਾਥ ਦੇਣ ਲਈ ਪੁੱਜ ਰਹੇ ਹਨ। ਡੀ.ਐਸ.ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਕਰਕੇ ਉਸ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਸੀ ਪਰ ਦੋਸ਼ੀ ਅਤੇ ਉਸਦਾ ਪੂਰਾ ਪਰਿਵਾਰ ਫ਼ਰਾਰ ਚੱਲ ਰਿਹਾ ਹੈ ਜਿਸ ਕਾਰਨ ਦੋਸ਼ੀ ਦੀ ਗ੍ਰਿਫ਼ਤਾਰੀ ’ਚ ਦੇਰੀ ਹੋ ਰਹੀ ਹੈ ਪਰ ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਜਲਦ ਮੁਲਜ਼ਮ ਕਾਬੂ ’ਚ ਆ ਜਾਵੇਗਾ ਅਤੇ ਉਨ੍ਹਾਂ ਨੂੰ ਧਰਨਾ ਸਮਾਪਤ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ. ਨੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਲਏ ਕਈ ਅਹਿਮ ਫ਼ੈਸਲੇ ਅਗਲੀ ਖ਼ਬਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ 30 ਨੂੰ ਤਲਵੰਡੀ
Ad Position 24
No active advertisement