ਜੈਤੋ, 26 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਲਾਇਨਜ਼ ਕਲੱਬ ਜੈਤੋ ਗੰਗਸਰ ਵਲੋਂ ਬੇਸਹਾਰਾ ਗਊਸ਼ਾਲਾ ਜੈਤੋ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਰਾਕੇਸ਼ ਰੋਮਾਣਾ ਦੀ ਅਗਵਾਈ ਵਿਚ ਲਗਾਇਆ ਗਿਆ। ਕਲੱਬ ਦੇ ਪੀ.ਆਰ.ਓ. ਸੰਜੀਵ ਸ਼ਰਮਾ ‘ਟੀਨੂ’ ਅਤੇ ਪ੍ਰੋਜੈਕਟ ਚੇਅਰਮੈਨ ਰਾਮ ਅਵਤਾਰ ਵਰਮਾ ਨੇ ਦੱਸਿਆ ਕਿ ਇਹ ਮੁਫ਼ਤ ਸ਼ੂਗਰ ਜਾਂਚ ਕੈਂਪ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਡਾਇਰੈਕਟਰ ਅਤੇ ਸਾਬਕਾ ਪ੍ਰਧਾਨ ਸਪਨ ਕੋਠਾਰੀ ਅਤੇ ਕੁਲਭੂਸ਼ਣ ਮਹੇਸ਼ਵਰੀ ਦੇ ਜਨਮ ਦਿਵਸ ਮੌਕੇ ਲਗਾਇਆ ਗਿਆ। ਇਸ ਮੌਕੇ ਕਲੱਬ ਮੈਂਬਰਾਂ ਵਲੋਂ ਬੇਸਹਾਰਾ ਗਊਸ਼ਾਲਾ ਵਿਚ ਗਊ ਮਾਤਾ ਲਈ ਚਾਰੇ ਦੀ ਸੇਵਾ ਵੀ ਕੀਤੀ ਗਈ ਅਤੇ ਸਮਾਜ ਵਿਚ ਸੇਵਾ, ਸਿਹਤ ਜਾਗਰੂਕਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਗਿਆ। ਹਾਜ਼ਰ ਸਾਰੇ ਮੈਂਬਰਾਂ ਨੇ ਨਿਯਮਿਤ ਸਿਹਤ ਜਾਂਚ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਲਾਇਨਜ਼ ਕਲੱਬ ਜੈਤੋ ਗੰਗਸਰ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਲੋਕ ਭਲਾਈ ਦੇ ਸੇਵਾ ਪ੍ਰੋਜੈਕਟ ਨਿਰੰਤਰ ਕਰਦਾ ਰਹੇਗਾ। ਇਸ ਮੌਕੇ ਰੀਜਨ ਚੇਅਰਮੈਨ ਵਿਕੇਸ਼ ਕਾਂਸਲ, ਚੇਅਰਮੈਨ ਰਾਕੇਸ਼ ਰੋਮਾਣਾ, ਪ੍ਰਧਾਨ ਪ੍ਰਦੀਪ ਸਿੰਗਲਾ, ਸਕੱਤਰ ਮਨੂ ਵਰਮਾ ‘ਮੰਟੂ’, ਖਜ਼ਾਨਚੀ ਜੀਵਨ ਗਰਗ ‘ਰਿੰਕੂ’, ਪੀ.ਆਰ.ਓ. ਸੰਜੀਵ ਸ਼ਰਮਾ ‘ਟੀਨੂ’, ਸਾਬਕਾ ਪ੍ਰਧਾਨ ਸਪਨ ਕੋਠਾਰੀ, ਸਾਬਕਾ ਪ੍ਰਧਾਨ ਕੁਲਭੂਸ਼ਣ ਮਹੇਸ਼ਵਰੀ, ਪ੍ਰੋਜੈਕਟ ਚੇਅਰਮੈਨ ਰਾਮ ਅਵਤਾਰ ਵਰਮਾ, ਆਈ ਕੈਂਪ ਚੇਅਰਮੈਨ ਨਰੇਸ਼ ਮਿੱਤਲ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਲਾਇਨਜ਼ ਕਲੱਬ ਜੈਤੋ ਗੰਗਸਰ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ
ਅਜੀਤ ਡੈਸਕ
27-07-2026