05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-07-2026
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀ ਢਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਰਗਿਲ ਵਿਜੇ ਦਿਵਸ ਜੋਸ਼ ਤੇ ਲਗਨ ਨਾਲ ਮਨਾਇਆ ਗਿਆ। ਸ਼ੁਰੂਆਤ ਵਿਚ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਸ ਸਪੈਸ਼ਲ ਅੰਸੈਂਬਲੀ ਵਿਚ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹਿਆ। ਵੱਖ-ਵੱਖ ਵਿਦਿਆਰਥੀਆਂ ਵਲੋਂ ਵਿਜੇ ਦਿਵਸ ਸਬੰਧੀ ਭਾਸ਼ਣ ਵੀ ਦਿੱਤੇ ਗਏ। ਇਸ ਤੋਂ ਬਾਅਦ ਦੇਸ਼ ਭਗਤੀ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਸਕੂਲ ਦੇ ਚੇਅਰਮੈਨ ਗੁਰਬੀਰ ਸਿੰਘ ਮਿੰਨੀ ਬਰਾੜ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਜੇ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਜਾਗ੍ਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿੱਕੀ ਮਿੱਡੂਖੇੜਾ ਦੀ ਯਾਦ ’ਚ ਸੋਥਾ ਵਾਸੀਆਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਅੰਡਰ-19 ਲੜਕੀਆਂ ਵਲੋਂ ਬਠਿੰਡਾ ਤੋਂ 58 ਦੌੜਾਂ ਨਾਲ ਜਿੱਤ ਪ੍ਰਾਪਤ
Ad Position 24
No active advertisement