09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਭਲੇਕ ਘਿਰਾਓ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਨੇ 29 ਜੁਲਾਈ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਮੋਹਾਲੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 18 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਅਤੇ 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਨੂੰ ਤਰਸ ਰਹੇ ਨਰੇਗਾ ਮੁਲਾਜ਼ਮਾਂ ਦਾ ਸਰਕਾਰ ਕੋਈ ਵੀ ਮਸਲਾ ਹੱਲ ਕਰਨ ਨੂੰ ਤਿਆਰ ਨਹੀਂ ਹੈ। ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੇਵਕ ਸਿੰਘ ਝੰਡੂਕੇ ਨੇ ਦੱਸਿਆ ਕਿ ਨਰੇਗਾ ਮੁਲਾਜ਼ਮ ਇਸ ਸਰਕਾਰ ਦੇ ਹਰ ਇਕ ਵਿਧਾਇਕ, ਚੇਅਰਮੈਨ, ਸਾਂਸਦ ਅਤੇ ਮੰਤਰੀ ਨੂੰ ਮਿਲਕੇ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾ ਚੁੱਕੇ ਹਨ। ਹਰ ਮੀਟਿੰਗ ਵਿਚ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਕਰਨ ਅਤੇ ਪੇਅ ਸਕੇਲ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਆਈ ਸੀ ਕਿ ਸਰਕਾਰ ਆਉਣ ’ਤੇ ਨਰੇਗਾ ਮੁਲਾਜ਼ਮ ਪੱਕੇ ਕੀਤੇ ਜਾਣਗੇ ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ, ਪ੍ਰੇਮ ਕੁਮਾਰ, ਹਰਪ੍ਰੀਤ ਸਿੰਘ, ਕੁਲਵੀਰ ਸ਼ਰਮਾ, ਗੁਰਪਿਆਰ ਸਿੰਘ, ਮੋਹਿਤ ਨਾਰੰਗ, ਪੁਸ਼ਵਿੰਦਰ ਸਿੰਘ ਅਤੇ ਲਵਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਮੈਡੀਕਲ ਯੂਨੀਵਰਸਿਟੀ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਨੀਟ ਅਤੇ ਜੇ.ਈ.ਈ. ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ
Ad Position 24