09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼੍ਰੋਮਣੀ ਅਕਾਲੀ ਦਲ ਨੇ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਮੈਡੀਕਲ ਯੂਨੀਵਰਸਿਟੀ ਅੱਗੇ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਛੇ ਲੀਕ ਹੋਏ ਪੇਪਰਾਂ ਦੀ ਜਵਾਬਦੇਹੀ ਮੰਗਦਿਆਂ ਰਾਜ ਦੇ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਰੋਸ ਪ੍ਰਦਰਸ਼ਨ ਵਿਚ ਸਟੂਡੈਂਟਸ ਆਗਰੇਨਾਈਜੇਸ਼ਨ ਆਫ਼ ਇੰਡੀਆ (ਐਸ.ਓ.ਆਈ.) ਦੇ ਵਲੰਟੀਅਰਾਂ ਨੇ ਨੌਜਵਾਨਾਂ ਨਾਲ ਮਿਲ ਕੇ ਜ਼ੋਰ ਦਿੰਦਿਆਂ ਕਿਹਾ ਕਿ ਆਪ ਸਰਕਾਰ ਸੂਬੇ ਵਿਚ ਲੀਕ ਹੋਏ ਪੇਪਰਾਂ ਦੀ ਜ਼ਿੰਮੇਵਾਰ ਮਾਫ਼ੀਆ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ’ਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਗੇਟ ਸਾਹਮਣੇ ਦਿੱਤੇ ਗਏ ਇਸ ਧਰਨੇ ਵਿਚ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ। ਸ: ਰੋਮਾਣਾ ਨੇ ਕਿਹਾ ਕਿ ਇਸ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਨਕਲ ਮਾਮਲੇ ਨੂੰ ਪੂਰੀ ਤਰਤੀਬ ਨਾਲ ਇਸ ਸਰਕਾਰ ਨੇ ਸਿਰੇ ਚੜ੍ਹਾਇਆ ਹੈ। ਉਨ੍ਹਾਂ ਕਿਹਾ ਕਿ ਇਕ ਸਕੂਲ ਦੇ ਪ੍ਰੀਖਿਆ ਕੇਂਦਰ ਵਿਚ ਡਿਊਟੀਆਂ ਦੀ ਜ਼ਿੰਮੇਵਾਰੀ ਇਕ ਪਰਿਵਾਰ ਨੂੰ ਦਿੱਤੀ ਗਈ, ਤਾਂ ਜੋ ਉਹ ਇੱਥੋਂ ਦੇ ਦੋ ਵਿਧਾਇਕਾਂ ਅਤੇ ਵਿਧਾਨ ਸਭਾ ਦੇ ਸਪੀਕਰ ਦੇ ਨੇੜਲੇ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਇਸ ਪ੍ਰੀਖਿਆ ਵਿਚ ਲਾਭ ਪਹੁੰਚਾਇਆ ਜਾ ਸਕੇ। ਸ: ਰੋਮਾਣਾ ਨੇ ਮੁੱਖ ਮੰਤਰੀ ਪੰਜਾਬ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਪ੍ਰੀਖਿਆ ਵਿਚ ਸਾਰੀ ਲਾਪਰਵਾਹੀ ਸਰਕਾਰ ਦੇ ਇਸ਼ਾਰੇ ’ਤੇ ਕੀਤੀ ਗਈ। ਜਿਸ ਦੇ ਸਬੂਤ ਮੌਕਾ ਆਉਣ ’ਤੇ ਜਨਤਕ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 5 ਵਾਰ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, ਖੇਤੀਬਾੜੀ ਵਿਕਾਸ ਅਫ਼ਸਰ, ਟੈਟ, ਆਬਕਾਰੀ ਅਤੇ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਨਾਲ ਪੰਜਾਬ ਦੇ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਸ: ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਫ਼ਾਰਮੇਸੀ ਭਰਤੀ ਪ੍ਰੀਖਿਆ ਦੀ ਜਵਾਬਦੇਹੀ ਹੋਣੀ ਚਾਹੀਦੀ ਹੈ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੀਟ ਪੇਪਰ ਲੀਕ ਮਾਮਲੇ ਵਾਂਗ ਇਸ ਪ੍ਰੀਖਿਆ ਵਿਚ ਵੀ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਤੁਰੰਤ ਅਸਤੀਫ਼ਾ ਲੈਣਾ ਚਾਹੀਦਾ ਹੈ। ਇਸ ਧਰਨੇ ਨੂੰ ਐਸ.ਓ.ਆਈ. ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਸ ਪੇਪਰ ਲੀਕ ਮਾਮਲੇ ਵਿਚ ਸਰਕਾਰ ਨੇ ਅਜੇ ਤੱਕ ਕੁਝ ਨਹੀਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਰਣਜੀਤ ਕੌਰ ਦੀ ਯਾਦ ਨੂੰ ਸਮਰਪਿਤ ਚੌਥਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਭਲੇਕ ਘਿਰਾਓ ਦਾ ਐਲਾਨ
Ad Position 24